30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਸਿੰਘ ਸਭਾ ਨਯਾ ਨੰਗਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਬਾਣੀ ਕੀਰਤਨ ਕਰਦਾ ਰਾਗੀ ਜਥਾ । ਗੁਰਦੁਆਰਾ ਸਿੰਘ ਸਭਾ ਨਯਾ ਨੰਗਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਰਾਗੀ ਜਥੇ ਦੇ ਕੀਰਤਨ ਤੇ ਗੁਰਮਤਿ ਵਿਚਾਰਾਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ

ਨੰਗਲ, 29 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ, ਨਯਾ ਨੰਗਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ।

ਅਜੀਤ ਡੈਸਕ 30-10-2026
ਨੰਗਲ, 29 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ, ਨਯਾ ਨੰਗਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਦੇ ਸ਼ੌਕੀਨ ਸਿੰਘ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਕਥਾਵਾਚਕ ਸੁੱਚਾ ਸਿੰਘ ਪੋਲੈਂਡ ਨੇ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀ ਨਿਮਰਤਾ, ਸੇਵਾ ਭਾਵਨਾ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਠੇਕੇਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਨਯਾ ਨੰਗਲ ਦੇ ਪ੍ਰਧਾਨ ਤਰਲੋਚਨ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ, ਸਟੇਜ ਸਕੱਤਰ ਹਰਪ੍ਰੀਤ ਸਿੰਘ, ਇੰਦਰਪਾਲ ਸਿੰਘ ਮਦਾਨ, ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ, ਬਾਬਾ ਜਤਿੰਦਰ ਸਿੰਘ ਬੰਦਲੈਹੜੀ, ਤਰਨਜੀਤ ਸਿੰਘ ਸ਼ੰਮੀ, ਐਡਵੋਕੇਟ ਨਿਸ਼ਾਨ ਗੁਪਤਾ, ਸਾਬਕਾ ਹਰਪਾਲ ਸਿੰਘ ਭਸੀਨ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਦੇ ਵਿਦਿਆਰਥੀਆਂ ਵਲੋਂ ਆਲਰਾਈਟ ਫਾਰਮਾਸਿਊਟੀਕਲ ਬੱਦੀ ਦਾ ਉਦਯੋਗਿਕ ਦੌਰਾ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀ ਦੇ ਨਿਯਮਾਂ ’ਚ ਬਦਲਾਅ ਨੂੰ ਲੈ ਕੇ ਕਿਸਾਨ ਨੁਮਾਇੰਦਿਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।