30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜਨਰਲ ਹਾਊਸ ਦੇ ਨਿਯਮਾਂ ਦੀ ਪਾਲਣਾ ਲਾਜ਼ਮੀ, ਕੁਨੈਕਟੀਵਿਟੀ ਚਾਰਜਿਜ਼ ਨਾ ਭਰਨ ’ਤੇ ਕੱਟੇ ਜਾਣਗੇ ਕੁਨੈਕਸ਼ਨ- ਮੇਅਰ ਗੋਗੀਆ

ਪਟਿਆਲਾ, 29 ਅਕਤੂਬਰ (ਅ. ਸ.

ਜਾਣਕਾਰੀ ਦਿੰਦੇ ਹੋਏ ਮੇਅਰ ਕੁੰਦਨ ਗੋਗੀਆ 30-10-2026
ਪਟਿਆਲਾ, 29 ਅਕਤੂਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੇ ਸਮੂਹ ਕਲੋਨਾਈਜ਼ਰਾਂ ਤੇ ਰੀਅਲ ਅਸਟੇਟ ਡਿਵੈਲਪਰਾਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਬਣਦੇ ਕੁਨੈਕਟੀਵਿਟੀ ਚਾਰਜਿਜ਼ ਨਿਗਮ ਕੋਲ ਜਮ੍ਹਾਂ ਕਰਵਾਉਣ ਅਤੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਤੁਰੰਤ ਰੈਗੂਲਰਾਈਜ਼ ਕਰਵਾਉਣ। ਮੇਅਰ ਕੁੰਦਨ ਗੋਗੀਆ ਨੇ ਸਪੱਸ਼ਟ ਕੀਤਾ ਕਿ ਬੀਤੇ ਦਿਨੀਂ ਨਗਰ ਨਿਗਮ ਦੇ ਜਨਰਲ ਹਾਊਸ ਵਲੋਂ “ਠੋਸ ਰਹਿੰਦ-ਖੂੰਹਦ ਪ੍ਰਬੰਧਨ ਉਪ-ਨਿਯਮ 2026” ’ਤੇ ਸਰਬਸੰਮਤੀ ਨਾਲ ਮੋਹਰ ਲਗਾ ਦਿੱਤੀ ਗਈ ਹੈ। ਹਾਊਸ ਤੋਂ ਮਨਜ਼ੂਰੀ ਮਿਲਣ ਉਪਰੰਤ ਹੁਣ ਇਹ ਨਿਯਮ ਪੂਰੇ ਸ਼ਹਿਰ ਵਿਚ ਸਖ਼ਤੀ ਨਾਲ ਲਾਗੂ ਹੋ ਚੁੱਕੇ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰੇਕ ਕਲੋਨਾਈਜ਼ਰ ਅਤੇ ਡਿਵੈਲਪਰ ਲਈ ਕਾਨੂੰਨੀ ਤੌਰ ’ਤੇ ਲਾਜ਼ਮੀ ਹੈ। ਮੇਅਰ ਗੋਗੀਆ ਨੇ ਕਿਹਾ ਕਿ ਕਈ ਕਾਲੋਨਾਈਜ਼ਰਾਂ ਵਲੋਂ ਸਰਕਾਰੀ ਨਿਯਮਾਂ ਦੀ ਅਣਦੇਖੀ ਕਰਦਿਆਂ ਨਾ ਤਾਂ ਕੁਨੈਕਟੀਵਿਟੀ ਫ਼ੀਸ ਭਰੀ ਗਈ ਹੈ ਤੇ ਨਾ ਹੀ ਠੋਸ ਕੂੜਾ ਪ੍ਰਬੰਧਨ ( ਸਾਲਿਡ ਵੇਸਟ ਮੈਨੇਜਮੈਂਟ) ਦੇ ਤਕਨੀਕੀ ਮਾਪਦੰਡ ਪੂਰੇ ਕੀਤੇ ਗਏ ਹਨ। ਅਜਿਹੇ ਅਣ-ਅਧਿਕਾਰਤ ਕੁਨੈਕਸ਼ਨਾਂ ਕਾਰਨ ਜਿੱਥੇ ਸਰਕਾਰੀ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਹੀ ਪੂਰੇ ਸ਼ਹਿਰ ਦੀ ਸੀਵਰੇਜ ਅਤੇ ਪਾਣੀ ਨਿਕਾਸੀ ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਨਿਗਮ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਜਿਨ੍ਹਾਂ ਕਾਲੋਨੀਆਂ ਵਲੋਂ ਮਿੱਥੇ ਸਮੇਂ ਅੰਦਰ ਕੁਨੈਕਟੀਵਿਟੀ ਚਾਰਜਿਜ਼ ਜਮ੍ਹਾਂ ਕਰਵਾ ਕੇ ਕੁਨੈਕਸ਼ਨ ਰੈਗੂਲਰਾਈਜ਼ ਨਾ ਕਰਵਾਏ ਗਏ, ਤਾਂ ਉਨ੍ਹਾਂ ਦੇ ਕੁਨੈਕਸ਼ਨ ਬਿਨਾਂ ਕਿਸੇ ਨੋਟਿਸ ਦੇ ਤੁਰੰਤ ਪ੍ਰਭਾਵ ਨਾਲ ਕੱਟ ਦਿੱਤੇ ਜਾਣਗੇ ਅਤੇ ਸੰਬੰਧਿਤ ਡਿਵੈਲਪਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਭਾਰੀ ਜੁਰਮਾਨਾ ਵੀ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਪਟਿਆਲਾ ਨਿਗਮ ਚੋਣਾਂ ਲਈ ਹੁਕਮਰਾਨ ਧਿਰ ਤੇ ਵਿਰੋਧੀ ਧਿਰਾਂ ਨੇ ਮੁੱਢਲੀ ਚਾਰਾਜੋਈ ਕੀਤੀ ਸ਼ੁਰੂ ਅਗਲੀ ਖ਼ਬਰ ਜਸਦੇਵ ਸਿੰਘ ਸੰਧੂ ਫਾਊਂਡੇਸ਼ਨ ਦੇ 25ਵੇਂ ਸਥਾਪਨਾ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।