31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਪ੍ਰੈਂਟਸਸ਼ਿਪ ਲਾਈਨਮੈਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- 2600 ਅਪ੍ਰੈਂਟਸਸ਼ਿਪ ਲਾਈਨਮੈਨ ਯੂਨੀਅਨ ਵਲੋਂ ਅੱਜ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਗੇਟ ਦਾ ਘਿਰਾਓ ਕਰਨ ਤੋਂ ਬਾਅਦ ਫੁਵਾਰਾ ਚੌਂਕ ਵਿਖੇ ਆਵਾਜਾਈ ਜਾਮ ਕੀਤੀ ਗਈ।

ਅਜੀਤ ਡੈਸਕ 31-10-2026
ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- 2600 ਅਪ੍ਰੈਂਟਸਸ਼ਿਪ ਲਾਈਨਮੈਨ ਯੂਨੀਅਨ ਵਲੋਂ ਅੱਜ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਗੇਟ ਦਾ ਘਿਰਾਓ ਕਰਨ ਤੋਂ ਬਾਅਦ ਫੁਵਾਰਾ ਚੌਂਕ ਵਿਖੇ ਆਵਾਜਾਈ ਜਾਮ ਕੀਤੀ ਗਈ। ਉਨ੍ਹਾਂ ਬਿਜਲੀ ਨਿਗਮ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਾਨੂੰ ਜਲਦੀ ਸਹਾਇਕ ਲਾਈਨਮੈਨ ਵਜੋਂ ਭਰਤੀ ਨਹੀਂ ਕਰਵਾਇਆ ਜਾਂਦਾ ਤਾਂ ਜਲਦੀ ਹੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਿਖਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਵਿਭਾਗ ਵਲੋਂ ਦੋ ਦੋ ਪੇਪਰ ਪਾਸ ਕਰਨ ਦੇ ਬਾਵਜੂਦ ਵੀ ਭਰਤੀ ਨਹੀਂ ਕਰਾਇਆ ਜਾ ਰਿਹਾ। ਜਦੋਂ ਕਿ ਉਹ 40 ਵਿਧਾਇਕਾਂ ਨੂੰ ਮੰਗ ਪੱਤਰ ਵੀ ਸੌਂਪ ਚੁੱਕੇ ਨੇ ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਵਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਭਰਤੀ ਨਾ ਕਰਵਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਦੇ ਪ੍ਰੋਗਰਾਮਾਂ ਦਾ ਪੂਰੇ ਪੰਜਾਬ ’ਚ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਆਉਣ ’ਤੇ ਸਵਾਲ ਪੁੱਛੇ ਜਾਣਗੇ ਆਖ਼ਰ ਸਾਡੀ ਭਰਤੀ ਕਿਉਂ ਨਹੀਂ ਕਰਵਾਈ ਗਈ। ਜੇਕਰ ਸਰਕਾਰ ਨਵੰਬਰ ਮਹੀਨੇ ਦੇ ਭਰਤੀ ਨਹੀਂ ਕਰਵਾਈ ਜਾਂਦੀ ਤਾਂ ਪਿੰਡਾਂ ਵਿਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਪੋਸਟਰ ਲਗਾ ਕੇ ਲਿਖਿਆ ਜਾਵੇਗਾ ਕਿ ‘ਆਪ’ ਸਰਕਾਰ ਦਾ ਪਿੰਡ ਵਿਚ ਮਨ੍ਹਾਂ ਹੈ ਜੇਕਰ ਆਉਂਦੇ ਹਨ ਤਾਂ ਉਨ੍ਹਾਂ ਦੇ ਜ਼ਿੰਮੇਵਾਰ ਖ਼ੁਦ ਹੋਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਮੂਹ ਵਪਾਰੀ ਵਰਗ ਲਈ ਬਣਾਈਆਂ ਜਾਣਗੀਆਂ ਵਿਸ਼ੇਸ਼ ਸਕੀਮਾਂ-ਸੁਖਬੀਰ ਸ... ਅਗਲੀ ਖ਼ਬਰ ਆਗਾਮੀ ਤਿਉਹਾਰਾਂ ਮੌਕੇ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।