ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪੰਥਕ ਚੇਤਨਾ ਸਮਾਗਮ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ’ ਦੇ’ ਦੀ ਟੀਮ ਨੇ ਕੀਤੀ ਸ਼ਮੂਲੀਅਤ
ਦੇਵੀਗੜ, 30 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਆਪਸੀ ਮੇਲ-ਜੋਲ ਅਤੇ ਉੱਦਮ ਨਾਲ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਤੇ ਪੰਥਕ ਚੇਤਨਾ ਸਮਾਗਮ’ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਏ ਗਏ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਪੰਥਕ ਵਿਚਾਰਾਂ ਸਰਵਣ ਕੀਤੀਆਂ।
ਅਜੀਤ ਡੈਸਕ
31-10-2026