ਦੇਵੀਗੜ੍ਹ, 31 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਨਰੋਏ ਸਮਾਜ ਦੀ ਸਿਰਜਣਾ ਲਈ ‘ਨਸ਼ਾ ਵਿਰੋਧੀ’ ਜਾਗਰੂਕਤਾ ਸੈਮੀਨਾਰ ਕਰਾਇਆ। ਸੈਮੀਨਾਰ ’ਚ ਪਟਿਆਲਾ ਦੇ ਪ੍ਰਸਿੱਧ ਮੋਟੀਵੇਸ਼ਨਲ ਸਪੀਕਰ ਅਤੇ ਫਿਲਾਸਫਰ ਪਰਮਜੀਤ ਸਿੰਘ ਅਗਰਵਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਪਰਮਜੀਤ ਸਿੰਘ ਅਗਰਵਾਲ ਨੇ ਆਪਣੇ ਪ੍ਰੇਰਨਾਦਾਇਕ ਵਿਚਾਰਾਂ ਰਾਹੀਂ ਬੱਚਿਆਂ ਨੂੰ ਸਮਝਾਇਆ ਕਿ ਨਸ਼ਾ ਕਿਸ ਤਰ੍ਹਾਂ ਇਨਸਾਨ ਦੇ ਸਰੀਰ, ਦਿਮਾਗ ਤੇ ਭਵਿੱਖ ਨੂੰ ਤਬਾਹ ਕਰ ਦਿੰਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕੀਤਾ। ਪਰਮਜੀਤ ਸਿੰਘ ਅਗਰਵਾਲ ਵਲੋਂ ਦਿੱਤੇ ਗਏ ਇਹ ਵਿਚਾਰ ਵਿਦਿਆਰਥੀਆਂ ਦੇ ਜੀਵਨ ਨੂੰ ਇਕ ਨਵੀਂ ਦਿਸ਼ਾ ਦੇਣਗੇ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਪਰਮਜੀਤ ਸਿੰਘ ਅਗਰਵਾਲ ਦਾ ਧੰਨਵਾਦ ਕੀਤਾ।