ਬਾਬਾ ਬੰਦਾ ਸਿੰਘ ਬਹਾਦਰ ਫ਼ਾਊਂਡੇਸ਼ਨ ਵਲੋਂ ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਖਹਿਰਾ ਦਾ ਸਨਮਾਨ
ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਬਾਬਾ ਬੰਦਾ ਸਿੰਘ ਬਹਾਦਰ ਫ਼ਾਊਂਡੇਸ਼ਨ ਵਲੋਂ ਬੈਰਾਗੀ ਮਿਲਕ ਡੇਅਰੀ ਘਨੌਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਖਹਿਰਾ ਨੂੰ ਉਨ੍ਹਾਂ ਦੀਆਂ ਨਿਰਸਵਾਰਥ ਸਮਾਜਿਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਰਾਜਿੰਦਰ ਸਿੰਘ ਖਹਿਰਾ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾ ਰਹੇ ਹਨ।
ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਬਾਬਾ ਬੰਦਾ ਸਿੰਘ ਬਹਾਦਰ ਫ਼ਾਊਂਡੇਸ਼ਨ ਵਲੋਂ ਬੈਰਾਗੀ ਮਿਲਕ ਡੇਅਰੀ ਘਨੌਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਖਹਿਰਾ ਨੂੰ ਉਨ੍ਹਾਂ ਦੀਆਂ ਨਿਰਸਵਾਰਥ ਸਮਾਜਿਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਰਾਜਿੰਦਰ ਸਿੰਘ ਖਹਿਰਾ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾ ਰਹੇ ਹਨ। ਉਹ ਖ਼ੂਨਦਾਨ ਕੈਂਪਾਂ ਵਿਚ ਸਰਗਰਮ ਹਿੱਸਾ ਲੈਣ ਦੇ ਨਾਲ-ਨਾਲ ਲੋੜਵੰਦਾਂ ਲਈ ਖ਼ੂਨ ਦਾ ਪ੍ਰਬੰਧ ਕਰਵਾਉਂਦੇ ਹਨ, ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਵਿਚ ਆਰਥਿਕ ਯੋਗਦਾਨ ਪਾਉਂਦੇ ਹਨ ਅਤੇ ਬਿਮਾਰ ਮਰੀਜ਼ਾਂ ਦੇ ਇਲਾਜ ਲਈ ਮਦਦ ਮੁਹੱਈਆ ਕਰਵਾਉਂਦੇ ਹਨ। ਇਸ ਤੋਂ ਇਲਾਵਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਨਸ਼ਾ ਵਿਰੋਧੀ ਕੈਂਪ ਲਗਾਉਣੇ, ਵਾਤਾਵਰਨ ਦੀ ਸੰਭਾਲ ਲਈ ਹਰ ਸਾਲ ਪੌਦੇ ਲਗਾਉਣੇ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਿਚ ਵੀ ਉਹ ਹਮੇਸ਼ਾ ਅੱਗੇ ਰਹਿੰਦੇ ਹਨ। ਅੱਜ-ਕੱਲ੍ਹ ਵਿਦੇਸ਼ ਭੇਜਣ ਦੇ ਨਾਂਅ ’ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਫ਼ਰਜ਼ੀ ਟਰੈਵਲ ਏਜੰਟਾਂ ਤੋਂ ਪੀੜਤ ਲੋਕਾਂ ਦੇ ਫਸੇ ਹੋਏ ਪੈਸੇ ਵਾਪਸ ਦਿਵਾਉਣ ਵਿਚ ਵੀ ਉਨ੍ਹਾਂ ਨੇ ਕਈ ਅਹਿਮ ਯਤਨ ਕੀਤੇ ਹਨ। ਸੰਸਥਾ ਦੇ ਪ੍ਰਧਾਨ ਸੱਤਪਾਲ ਸਿੰਘ ਬੈਰਾਗੀ ਨੇ ਕਿਹਾ ਕਿ ਰਾਜਿੰਦਰ ਸਿੰਘ ਖਹਿਰਾ ਵਰਗੀਆਂ ਨਿਰਸਵਾਰਥ ਸ਼ਖ਼ਸੀਅਤਾਂ ਦਾ ਸਨਮਾਨ ਕਰਕੇ ਸੰਸਥਾ ਨੂੰ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਕੀਤੇ ਜਾਣ ਵਾਲੇ ਹਰ ਭਲਾਈ ਕਾਰਜ ਵਿਚ ਖਹਿਰਾ ਹਮੇਸ਼ਾ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਸਮਾਗਮ ਦੌਰਾਨ ਗੁਰਚਰਨ ਸਿੰਘ ਸਰਾਲਾ, ਗੁਰਲਾਲ ਸਿੰਘ ਘਨੌਰ, ਹਰਮਨ ਸਿੰਘ ਹਰੀਗੜ੍ਹ ਤੋਂ ਇਲਾਵਾ ਸੰਸਥਾ ਦੇ ਹੋਰ ਅਹੁਦੇਦਾਰ ਹਾਜ਼ਰ ਸਨ।