ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਵਾਸੀ ਖੁਸ਼-ਬੱਬੂ ਬਾਂਸਲ
ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਬੀਜੇਪੀ ਨੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ ਤਾਂ ਦੇਸ਼ ਨੇ ਬਹੁਤ ਹੀ ਤਰੱਕੀ ਕੀਤੀ ਹੈ, ਜਿਸ ਕਰਕੇ ਦੇਸ਼ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਵਪਾਰ ਵਿੰਗ ਨੇ ਗੱਲਬਾਤ ਦੌਰਾਨ ਕੀਤਾ।
ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਬੀਜੇਪੀ ਨੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ ਤਾਂ ਦੇਸ਼ ਨੇ ਬਹੁਤ ਹੀ ਤਰੱਕੀ ਕੀਤੀ ਹੈ, ਜਿਸ ਕਰਕੇ ਦੇਸ਼ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਵਪਾਰ ਵਿੰਗ ਨੇ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜੋ ਪੰਜਾਬ ਦੇ ਵਿਕਾਸ ਦੀ ਗੱਡੀ ਲੀਹੋਂ ਲੱਥ ਚੁੱਕੀ ਹੈ ਉਸ ਨੂੰ ਬੀਜੇਪੀ ਦੀ ਸਰਕਾਰ ਬਣਨ ਉਪਰੰਤ ਹੀ ਲਾਇਨ ਤੇ ਲਿਆਂਦਾ ਜਾ ਸਕਦਾ ਹੈ, ਇਸ ਕਰਕੇ ਪੰਜਾਬ ਦੇ ਸੂਝਵਾਨ ਵੋਟ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਵੇਖਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਬੱਬੂ ਬਾਂਸਲ ਨੇ ਦਾਅਵਾ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਵਿਧਾਨ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਹੋਰਨਾਂ ਪਾਰਟੀਆਂ ਦੇ ਆਗੂ ਅਤੇ ਵੋਟਰਾਂ ਦਾ ਰੁਝਾਨ ਭਾਜਪਾ ਵੱਲ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ।