02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜਿੰਦਰ ਸਿੰਘ ਵਲੋਂ 4 ਦੀ ਇਨਸਾਫ਼ ਰੈਲੀ ’ਚ ਹਲਕਾ ਸਮਾਣਾ ਤੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਰਾਹੁਲ ਗਾਂਧੀ ਦੀ ਅਗਵਾਈ ਹੇਠ ਫੱਗੂਵਾਲਾ ਵਿਖੇ ਹੋਵੇਗੀ ਇਨਸਾਫ਼ ਰੈਲੀ

ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਹਲਕਾ ਸਮਾਣਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਅਤੇ ਉਨ੍ਹਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ।

ਅਜੀਤ ਡੈਸਕ 02-11-2026
ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਹਲਕਾ ਸਮਾਣਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਮੂਲੀਅਤ ਕਰਨ।ਉਨ੍ਹਾਂ ਕਿਹਾ ਕਿ ਇਹ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਅਤੇ ਉਨ੍ਹਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਗੱਲ ਕਰਨਾ ਬੇਹੱਦ ਜ਼ਰੂਰੀ ਹੈ।ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਣਾ ਚਾਹੁੰਦੇ ਹਨ ਅਤੇ ਇਨਸਾਫ਼ ਰੈਲੀ ਅਜਿਹੇ ਮੁੱਦਿਆਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ।ਉਨ੍ਹਾਂ ਹਲਕਾ ਸਮਾਣਾ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਫੱਗੂਵਾਲਾ ਵਿਖੇ ਪਹੁੰਚ ਕੇ ਰੈਲੀ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।
ਪਿਛਲੀ ਖ਼ਬਰ ਪਿੰਡ ਪਹਾੜਪੁਰ ਦਾ ਖੇਡ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ-ਇੰਜੀ. ਅੰਮ੍ਰਿਤਬੀਰ ਸਿੰਘ ਭੱਲਮਾਜਰਾ ਅਗਲੀ ਖ਼ਬਰ ਜਗਮੀਤ ਸਿੰਘ ਹਰਿਆਊ ਅਤੇ ਬਚਿੱਤਰ ਸਿੰਘ ਹਰਿਆਊ ਦੀ ਅਗਵਾਈ ’ਚ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।