ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਕਾਂਗਰਸੀ
ਵਰਕਰਾਂ ਵਿਚ ਭਾਰੀ ਉਤਸ਼ਾਹ-ਹੈਰੀਮਾਨ
ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਪਿੰਡ ਬਲਬੇੜਾ, ਪੰਜੋਲਾ ਅਤੇ ਨੈਣਾ ਦੇ ਮੰਡਲ ਪ੍ਰਧਾਨਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਪਿੰਡ ਬਲਬੇੜਾ, ਪੰਜੋਲਾ ਅਤੇ ਨੈਣਾ ਦੇ ਮੰਡਲ ਪ੍ਰਧਾਨਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ, ਇਸ ਦੌਰਾਨ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਹਲਕਾ ਸਨੌਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਮੀਟਿੰਗਾਂ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਮਿਲ ਰਿਹਾ ਹੁੰਗਾਰਾ ਪਾਰਟੀ ਲਈ ਉਤਸ਼ਾਹਜਨਕ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਰੈਲੀ ਦੀ ਸਫ਼ਲਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮਹਿਕ ਗਰੇਵਾਲ, ਸਾਬਕਾ ਚੇਅਰਮੈਨ ਅਸਮਨੀ ਕੁਮਾਰ ਬੱਤਾ ਆਦਿ ਹਾਜ਼ਰ ਸਨ।