03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਰਿੰਦਰ ਲਾਲੀ ਦੀ ਅਗਵਾਈ ਹੇਠ ਰਾਹੁਲ ਗਾਂਧੀ ਦੇ ਸੰਗਰੂਰ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਮੀਟਿੰਗ

ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਹੁਲ ਗਾਂਧੀ ਦੇ 4 ਨਵੰਬਰ ਨੂੰ ਸੰਗਰੂਰ ’ਚ ਕੀਤੀ ਜਾਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਅੱਜ ਨਰਿੰਦਰ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ (ਸ਼ਹਿਰੀ) ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਨਰਿੰਦਰ ਲਾਲੀ ਵਲੋਂ ਮੀਟਿੰਗ ਦੌਰਾਨ ਸੰਗਰੂਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 03-11-2026
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਹੁਲ ਗਾਂਧੀ ਦੇ 4 ਨਵੰਬਰ ਨੂੰ ਸੰਗਰੂਰ ’ਚ ਕੀਤੀ ਜਾਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਅੱਜ ਨਰਿੰਦਰ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ (ਸ਼ਹਿਰੀ) ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਨਰਿੰਦਰ ਲਾਲੀ ਵਲੋਂ ਮੀਟਿੰਗ ਦੌਰਾਨ ਸੰਗਰੂਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਸਾਥੀਆਂ ਦੀ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ 10 ਬੱਸਾਂ ਅਤੇ 25 ਗੱਡੀਆਂ ਦਾ ਪ੍ਰਬੰਧ ਕੀਤਾ ਗਿਆ, ਤਾਂ ਜੋ ਪਟਿਆਲਾ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਸਮਰਥਕ ਸੰਗਰੂਰ ਵਿਖੇ ਪ੍ਰੋਗਰਾਮ ਵਾਲੀ ਥਾਂ ’ਤੇ ਸੁਚੱਜੇ ਢੰਗ ਨਾਲ ਪਹੁੰਚ ਸਕਣ। ਇਸ ਮੌਕੇ ਨਰਿੰਦਰ ਲਾਲੀ ਨੇ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਸਮੂਹ ਕਾਂਗਰਸੀ ਸਾਥੀਆਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਅਹਿਮ ਹੈ। ਉਨ੍ਹਾਂ ਸਮੂਹ ਸਾਥੀਆਂ ਨੂੰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਡਾ . ਗੁਰਵਿੰਦਰ ਕਾਂਸਲ ਬਣੇ ਪੰਜਾਬ ਭਾਜਪਾ ਦੇ ਪ੍ਰੈੱਸ ਸਕੱਤਰ ਅਗਲੀ ਖ਼ਬਰ ਪਟਿਆਲਾ ਨਗਰ ਨਿਗਮ ਚੋਣਾਂ ਦੀ ਹਲਚਲ ਹੋਈ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।