03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਦੀ ਇਨਸਾਫ਼ ਰੈਲੀ ’ਚ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਨਗੇ ਹਲਕਾ ਸਨੌਰ ਦੇ ਕਾਂਗਰਸੀ ਵਰਕਰ - ਰਤਨਦੀਪ ਸਿੰਘ

ਸਨੌਰ, 2 ਨਵੰਬਰ (ਸੋਖਲ)- ਹਲਕਾ ਸਨੌਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਹਲਕਾ ਸਨੌਰ ਦੇ ਕਾਂਗਰਸੀ ਆਗੂ ਰਤਨਦੀਪ ਸਿੰਘ ਸਨੌਰ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 03-11-2026
ਸਨੌਰ, 2 ਨਵੰਬਰ (ਸੋਖਲ)- ਹਲਕਾ ਸਨੌਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਹਲਕਾ ਸਨੌਰ ਦੇ ਕਾਂਗਰਸੀ ਆਗੂ ਰਤਨਦੀਪ ਸਿੰਘ ਸਨੌਰ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿਚੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇਕ ਵੱਡਾ ਕਾਫਲਾ ਸੰਗਰੂਰ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਪਹੁੰਚਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰਤਨਦੀਪ ਸਿੰਘ ਨੇ ਕਿਹਾ ਕਿ ਕਾਂਗਰਸੀ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ ਅਤੇ ਹਲਕਾ ਸਨੌਰ ਦੀ ਭਰਵੀਂ ਹਾਜ਼ਰੀ ਦਰਜ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਕ-ਟੌਹੜਾ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਹੋਈ ਚੌਕਸ : ਇੰਸ. ਜਸਪ੍ਰੀਤ ਸਿੰਘ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।