ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਕ-ਟੌਹੜਾ
ਭਾਦਸੋਂ, 2 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਬਿਗਲ ਵਜਾਉਣ ਲਈ ਅਤੇ ਪਾਰਟੀ ਦੀ ਇਕਜੁਟਤਾ ਦਾ ਸੁਨੇਹਾ ਦੇਣ ਲਈ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਟੌਹੜਾ ’ਚੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋਏ ਲੋਕਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਲਾਲ ਸਿੰਘ ਟੌਹੜਾ
03-11-2026