ਬਿੱਟੂ ਚੱਠਾ ਦੀ ਅਗਵਾਈ ’ ਚ ਪਟਿਆਲਾ ਦਿਹਾਤੀ ਹਲਕੇ ਦੇ 150 ਤੋਂ ਵੱਧ ਸਾਥੀ ਸ਼੍ਰੋਮਣੀ ਅਕਾਲੀ ਦਲ ਪਾਰਟੀ ’ ਚ ਹੋਏ ਸ਼ਾਮਿਲ
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਹਲਕਾ ਪਟਿਆਲਾ ਦਿਹਾਤੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਜਥੇਬੰਦਕ ਮਜ਼ਬੂਤੀ ਮਿਲੀ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਪ੍ਰੇਰਣਾ ਤੇ ਅਗਵਾਈ ਸਦਕਾ 150 ਤੋਂ ਵੱਧ ਮਿਹਨਤੀ ਅਤੇ ਟਕਸਾਲੀ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਹਲਕਾ ਪਟਿਆਲਾ ਦਿਹਾਤੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਜਥੇਬੰਦਕ ਮਜ਼ਬੂਤੀ ਮਿਲੀ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਪ੍ਰੇਰਣਾ ਤੇ ਅਗਵਾਈ ਸਦਕਾ 150 ਤੋਂ ਵੱਧ ਮਿਹਨਤੀ ਅਤੇ ਟਕਸਾਲੀ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਸਵਿੰਦਰ ਸਿੰਘ ਕੰਗ, ਖੁਸ਼ਵੰਤ ਸ਼ਰਮਾ, ਰਾਜ ਕੁਮਾਰ, ਕਰਮਜੀਤ ਸਿੰਘ ਸਿੱਧੂ, ਯਾਦਵਿੰਦਰ ਸਿੰਘ ਗੱਗੂ, ਹਰਜੀਤ ਸਿੰਘ, ਜਸਮੀਰ ਸਿੰਘ, ਹਰਮਿੰਦਰ ਸਿੰਘ, ਪ੍ਰਸ਼ੋਤਮ ਕੁ ਮਾਰ, ਬੇਅੰਤ ਸਿੰਘ, ਕੁਲਵੰਤ ਸਿੰਘ, ਤਲਵੰਤ ਸਿੰਘ ਸਮੇਤ 150 ਤੋਂ ਵੱਧ ਸਾਥੀ ਸ਼ਾਮਿਲ ਹਨ। ਇਸ ਸ਼ਮੂਲੀਅਤ ਨੂੰ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਪਸਾਰ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਸਾਥੀਆਂ ਦਾ ਪਾਰਟੀ ਨਾਲ ਜੁੜਨਾ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ, ਪੰਜਾਬ ਦੇ ਹੱਕਾਂ ਤੇ ਪਾਰਟੀ ਦੀ ਮਜ਼ਬੂਤੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਿਹਤ ਸੇਵਾਵਾਂ, ਨੌਜਵਾਨਾਂ ਦੇ ਰੁਜ਼ਗਾਰ ਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਸੰਬੰਧੀ ਜਵਾਬ ਚਾਹੁੰਦੇ ਹਨ। ਸਰਕਾਰ ਨੂੰ ਇਸ਼ਤਿਹਾਰਾਂ ਦੀ ਰਾਜਨੀਤੀ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਵੀ ਆਪਣੇ ਪਿਛਲੇ ਕਾਰਜਕਾਲ ਅਤੇ ਪੰਜਾਬ ਪ੍ਰਤੀ ਮੌਜੂਦਾ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਗੱਲ ਆਖੀ। ਬਿੱਟੂ ਚੱਠਾ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਵਿਚ ਜਥੇਬੰਦਕ ਮਜ਼ਬੂਤੀ ਦੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਉਨ੍ਹਾਂ ਦੀ ਮਿਹਨਤ ਤੇ ਸਮਰੱਥਾ ਅਨੁਸਾਰ ਪਾਰਟੀ ਵਿਚ ਜ਼ਿੰਮੇਵਾਰੀਆਂ ਦੇਣ ਦੇ ਨਾਲ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।