02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਗਰ ਨਿਗਮ ਵਿਖੇ ਕਰਮਚਾਰੀ ਦਲ ਨੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਪਟਿਆਲਾ, 2 ਨਵੰਬਰ (ਅ. ਸ.

ਅਜੀਤ ਡੈਸਕ 03-11-2026
ਪਟਿਆਲਾ, 2 ਨਵੰਬਰ (ਅ.ਸ. ਆਹਲੂਵਾਲੀਆ)- ਸ਼੍ਰਿਸ਼ਟੀਕਰਤਾ, ਤ੍ਰਿਕਾਲਦਰਸ਼ੀ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਅੱਜ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ ਨਗਰ ਨਿਗਮ ਕਰਮਚਾਰੀ ਦਲ ਵਲੋਂ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਗਵਾਨ ਵਾਲਮੀਕਿ ਜੀ ਦੇ ਸਰੂਪ ਅੱਗੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਸਮੂਹ ਸ਼ਹਿਰ ਵਾਸੀਆਂ ਤੇ ਨਿਗਮ ਮੁਲਾਜ਼ਮਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਨ ਧਰਮ ਗ੍ਰੰਥ ‘ਰਾਮਾਇਣ’ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਸੱਚ, ਧਰਮ, ਆਪਸੀ ਪਿਆਰ ਅਤੇ ਬਰਾਬਰੀ ਦੇ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਗਵਾਨ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਨਿੱਜੀ ਜੀਵਨ ਅਤੇ ਲੋਕ-ਸੇਵਾ ਦੇ ਕਾਰਜਾਂ ਵਿੱਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਨ ਦਾ ਸਾਂਝਾ ਪ੍ਰਣ ਲਿਆ। ਇਸ ਮੌਕੇ ਨਗਰ ਨਿਗਮ ਕਰਮਚਾਰੀ ਦਲ ਦੇ ਪ੍ਰਧਾਨ ਕੇਵਲ ਕ੍ਰਿਸ਼ਨ, ਚੇਅਰਮੈਨ ਜਤਿੰਦਰ ਕੁਮਾਰ ਪ੍ਰਿੰਸ, ਅਨਿਲ ਕੁਮਾਰ, ਦੀਪਕ ਸਹੋਤਾ, ਗੁਰਵਿੰਦਰ ਸਿੰਘ ਸੋਢੀ, ਚਰਨਜੀਤ ਸਿੰਘ, ਮੋਹਿਤ ਕੁਮਾਰ ਸਮੇਤ ਨਿਗਮ ਦੇ ਸਮੂਹ ਅਧਿਕਾਰੀ, ਕਰਮਚਾਰੀ ਦਲ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਦਿਓਲ ਇੰਸਪੈਕਟਰ ਤੋਂ ਪਦ ਉੱਨਤ ਹੋ ਕੇ ਬਣੇ ਡੀ . ਐੱਸ . ਪੀ . ਅਗਲੀ ਖ਼ਬਰ ਰਾਜੀਵ ਕੌਸ਼ਲ ਮੁਫ਼ਤ ’ਚ ਕੰਪਲੀਟ ਐਜੂਕੇਸ਼ਨ ਦੇਣ ਦਾ ਸੰਦੇਸ਼ ਲੈ ਕੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਕਰਨਗੇ ਸਾਈਕਲ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।