04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਰੈਲੀ ਸੰਬੰਧੀ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ

ਪਾਤੜਾਂ, 3 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਫੱਗੂਵਾਲਾ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਸਰਕਾਰ ਬਣਾਈ ਸੀ ਪਰ ਸਰਕਾਰ ਬਣਨ ਉਪਰੰਤ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਝੂਠੀਆਂ ਗਾਰੰਟੀਆਂ ਤੋਂ ਮੁੱਕਰ ਗਈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਹੁੰਚ ਰਹੇ ਹਨ।

ਅਜੀਤ ਡੈਸਕ 04-11-2026
ਪਾਤੜਾਂ, 3 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਫੱਗੂਵਾਲਾ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਸਰਕਾਰ ਬਣਾਈ ਸੀ ਪਰ ਸਰਕਾਰ ਬਣਨ ਉਪਰੰਤ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਝੂਠੀਆਂ ਗਾਰੰਟੀਆਂ ਤੋਂ ਮੁੱਕਰ ਗਈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਸ਼ੁਤਰਾਣਾ ਤੋਂ ਵੀ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਇਸ ਰੈਲੀ ਵਿਚ ਸ਼ਮੂਲੀਅਤ ਕਰੇਗਾ। ਇਸ ਮੌਕੇ ਇਨ੍ਹਾਂ ਨਾਲ ਵੱਖ ਵੱਖ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਵੱਲੋਂ 432 ਕਰੋੜ ਦੇ 2 ਵਾਟਰ ਟ੍ਰੀਟਮੈਂਟ ਪਲਾਂਟ ਹਲਕਾ ਘਨੌਰ ਵਾਸੀਆਂ ਲਈ ਵੱਡੀ ਸੌਗਾਤ - ਦਲਬੀਰ ਗਿੱਲ ਯੂ .... ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।