04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੈਮਸ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ ਇਨਕਰੈਡੀਬਲ ਇੰਡੀਆ - ਦ ਰਾਈਜ਼ਿੰਗ ’ ਕਰਵਾਇਆ

ਸਨੌਰ, 3 ਨਵੰਬਰ (ਸੋਖਲ)-ਸਥਾਨਕ ਜੈਮਸ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਸਮਾਗਮ ‘ਇਨਕਰੈਡੀਬਲ ਇੰਡੀਆ 2. 0: ਦ ਰਾਈਜ਼ਿੰਗ’ ਥੀਮ ਹੇਠ ਪੂਰੇ ਉਤਸ਼ਾਹ, ਮਾਣ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ।

ਅਜੀਤ ਡੈਸਕ 04-11-2026
ਸਨੌਰ, 3 ਨਵੰਬਰ (ਸੋਖਲ)-ਸਥਾਨਕ ਜੈਮਸ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਸਮਾਗਮ ‘ਇਨਕਰੈਡੀਬਲ ਇੰਡੀਆ 2.0: ਦ ਰਾਈਜ਼ਿੰਗ’ ਥੀਮ ਹੇਠ ਪੂਰੇ ਉਤਸ਼ਾਹ, ਮਾਣ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ 1947 ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਦੇ ਭਾਰਤ ਦੀ ਤਰੱਕੀ, ਅਮੀਰ ਵਿਰਸੇ ਅਤੇ ਪ੍ਰਾਪਤੀਆਂ ਦੀ ਸ਼ਾਨਦਾਰ ਝਲਕ ਪੇਸ਼ ਕੀਤੀ ਗਈ। ਸਮਾਰੋਹ ਵਿਚ ਦਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਤੇ ‘ਆਪ’ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਨਾਮਵਰ ਸਿੱਖਿਆ ਸ਼ਾਸਤਰੀਆਂ ਨੇ ਵੀ ਸਮਾਗਮ ਦੀ ਰੌਣਕ ਵਧਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਰਾਠਿਆਂ ਦੀ ਬਹਾਦਰੀ, ਦੇਸ਼ ਦੀਆਂ ਤਿੰਨੋਂ ਹਥਿਆਰਬੰਦ ਫੌਜਾਂ ਦੀਆਂ ਕੁਰਬਾਨੀਆਂ, ਹਰੀ ਕ੍ਰਾਂਤੀ, ਸਿੱਖਿਆ ਅਤੇ ਤਕਨਾਲੋਜੀ ਦੀਆਂ ਪੁਲਾਂਘਾਂ, ਡਿਜੀਟਲ ਇੰਡੀਆ ਅਤੇ ਆਪਰੇਸ਼ਨ ਸਿੰਦੂਰ ਵਰਗੇ ਅਹਿਮ ਵਿਸ਼ਿਆਂ ਨੂੰ ਖ਼ੂਬਸੂਰਤ ਨਾਟਕਾਂ ਰਾਹੀਂ ਮੰਚ ’ਤੇ ਜੀਵੰਤ ਕਰ ਦਿੱਤਾ। ਪ੍ਰੋਗਰਾਮ ਦੇ ਅਖ਼ੀਰ ਵਿਚ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਲੁੱਡੀ ਅਤੇ ਭੰਗੜੇ ਨੇ ਹਾਜ਼ਰੀਨ ਨੂੰ ਝੂਮਣ ਲਾ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਅਹਿਮ ਸੁਨੇਹਾ ਵੀ ਦਿੱਤਾ। ਸਕੂਲ ਦੀ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਦੀਆਂ ਉਪਲਬਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ਵਿਖੇ ਅੱਜ ਹੋਣ ਵਾਲੀ ਰੈਲੀ ਹਲਕਾ ਨਾਭਾ ਦੇ ਵਰਕਰ ਵੱਡੀ ਗਿਣਤੀ ’ਚ ਪੁੱਜਣਗੇ-ਨਾਰੀਕੇ ਅਗਲੀ ਖ਼ਬਰ ਮਾਨ ਸਰਕਾਰ ਵੱਲੋਂ 432 ਕਰੋੜ ਦੇ 2 ਵਾਟਰ ਟ੍ਰੀਟਮੈਂਟ ਪਲਾਂਟ ਹਲਕਾ ਘਨੌਰ ਵਾਸੀਆਂ ਲਈ ਵੱਡੀ ਸੌਗਾਤ - ਦਲਬੀਰ ਗਿੱਲ ਯੂ ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।