ਵਿਧਾਇਕ ਦੇਵ ਮਾਨ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੈਕੰਡਰੀ ਸਕੂਲ ਟੌਹੜਾ ’ਚ ਆਧੁਨਿਕ ਵੋਕੇਸ਼ਨਲ ਕਲਾਸ ਰੂਮ ਦਾ ਉਦਘਾਟਨ
ਭਾਦਸੋਂ, 4 ਨਵੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟੌਹੜਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਹੁਨਰਮੰਦ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਆਧੁਨਿਕ ਵੋਕੇਸ਼ਨਲ ਕਲਾਸ ਰੂਮ ਦਾ ਉਦਘਾਟਨ ਅੱਜ ਸ਼ਾਨਦਾਰ ਸਮਾਰੋਹ ਦੌਰਾਨ ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕੀਤਾ। ਇਸ ਮੌਕੇ ਪਿੰਡ ਟੌਹੜਾ ਦੇ ਸਰਪੰਚ ਸੁਖਜਿੰਦਰ ਸਿੰਘ ਅਤੇ ਪੰਚ ਅਵਤਾਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਭਾਦਸੋਂ, 4 ਨਵੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟੌਹੜਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਹੁਨਰਮੰਦ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਆਧੁਨਿਕ ਵੋਕੇਸ਼ਨਲ ਕਲਾਸ ਰੂਮ ਦਾ ਉਦਘਾਟਨ ਅੱਜ ਸ਼ਾਨਦਾਰ ਸਮਾਰੋਹ ਦੌਰਾਨ ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕੀਤਾ। ਇਸ ਮੌਕੇ ਪਿੰਡ ਟੌਹੜਾ ਦੇ ਸਰਪੰਚ ਸੁਖਜਿੰਦਰ ਸਿੰਘ ਅਤੇ ਪੰਚ ਅਵਤਾਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਰੋਹ ਦੌਰਾਨ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਗੁਰਦੇਵ ਸਿੰਘ ‘ਦੇਵ ਮਾਨ’ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਵੋਕੇਸ਼ਨਲ ਸਿੱਖਿਆ ਬਹੁਤ ਮਹੱਤਵਪੂਰਨ ਹੈ। ਇਸ ਰਾਹੀਂ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਹੁਨਰ ਹਾਸਲ ਕਰਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਧੁਨਿਕ ਵੋਕੇਸ਼ਨਲ ਕਲਾਸ ਰੂਮ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਅਤੇ ਆਤਮ-ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੰਦਗੀ ਵਿਚ ਉੱਚੇ ਤੋਂ ਉੱਚਾ ਮੁਕਾਮ ਹਾਸਲ ਕਰਨ ਲਈ ਦਿ੍ੜ ਸੰਕਲਪ ਤੇ ਸਖਤ ਮਿਹਨਤ ਦੀ ਜ਼ਰੂਰਤ ਹੈ,ਉਸ ਨਾਲ ਮੰਜ਼ਿਲ ਨੂੰ ਪਾ੍ਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਖਦੀਪ ਸਿੰਘ, ਪਰਮਿੰਦਰ ਸਿੰਘ ਲੈਕਚਰਾਰ, ਰਾਜਿੰਦਰ ਸਿੰਘ ਲੈਕਚਰਾਰ, ਲੈਕਚਰਾਰ ਲਖਵੀਰ ਸਿੰਘ, ਮੁੱਖ ਅਧਿਆਪਕਾ ਵੀਰਪਾਲ ਕੌਰ, ਮੁੱਖ ਅਧਿਆਪਕਾ ਮਨਪ੍ਰੀਤ ਕੌਰ, ਸੁਖਦੀਪ ਸਿੰਘ ਕੰਪਿਊਟਰ ਅਧਿਆਪਕ, ਕਮਲਜੀਤ ਸਿੰਘ, ਪਰਵੀਨ ਕੌਰ ਲੈਕਚਰਾਰ, ਕੁਲਵਿੰਦਰ ਕੌਰ, ਕੁਲਵਿੰਦਰ ਪਾਲ ਕੌਰ, ਰਣਧੀਰ ਸਿੰਘ ਮਾਸਟਰ, ਬੇਅੰਤ ਸਿੰਘ, ਮੈਡਮ ਪਰਵਿੰਦਰ ਕੌਰ, ਗੁਰਪ੍ਰੀਤ ਸਿੰਘ, ਵੋਕੇਸ਼ਨਲ ਟੀਚਰ ਤੇ ਬਾਕੀ ਸਟਾਫ ਹਾਜਰ ਸੀ। ਅੰਤ ਵਿਚ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ, ਪਿੰਡ ਦੀ ਪੰਚਾਇਤ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।