05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

70 ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਲਵਾਰਬਾਜ਼ੀ ਮੁਕਾਬਲੇ ’ਚ ਆਰਵ ਕੁਮਾਰ ਨੇ ਜਿੱਤਿਆ ਸੋਨੇ ਦਾ ਤਗਮਾ

ਪਟਿਆਲਾ, 4 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ. ਏ.

ਡੀ.ਏ.ਵੀ. ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ 05-11-2026
ਪਟਿਆਲਾ, 4 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਆਰਵ ਕੁਮਾਰ ਨੇ ਤਲਵਾਰਬਾਜ਼ੀ ਦੀ ਖੇਡ ਵਿਚ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਬਲਕਿ ਆਪਣੇ ਕੋਚ ਅਤੇ ਅਧਿਆਪਕਾਂ ਦਾ ਵੀ ਮਾਣ ਵਧਾਇਆ ਹੈ। ਹਾਲ ਹੀ ਵਿਚ ਸੰਗਰੂਰ ਵਿਖੇ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ, ਵਿਚ ਹੋਈਆਂ 70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਦੇ ਫੈਨਸਿੰਗ, ਦੇ ਸੇਬਰ ਈਵੇਂਟ ਦੇ ਉਮਰ ਵਰਗ ਅੰਡਰ-14 ਦੇ ਵਿਅਕਤੀਗਤ ਮੁਕਾਬਲਿਆਂ ਵਿਚ ਆਰਵ ਕੁਮਾਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿਤਿਆ ਅਤੇ ਆਪਣੀ ਟੀਮ ਦੀ ਨੁਮਾਇੰਦਗੀ ਕਰਦੇ ਹੋਏ ਸੈਬਰ ਦੇ ਟੀਮ ਮੁਕਾਬਲਿਆਂ ਵਿਚ ਚਾਂਦੀ ਦਾ ਤਗਮਾ ਵੀ ਜਿੱਤਿਆ ਇਸ ਦੇ ਨਾਲ ਹੀ ਆਰਵ ਕੁਮਾਰ ਨੇ ਤਲਵਾਰਬਾਜ਼ੀਦੇ ਇੱਪੀ ਈਵੇਂਟ ਦੇ ਟੀਮ ਮੁਕਾਬਲਿਆ ਵਿਚ ਵੀ ਚਾਂਦੀ ਦਾ ਤਗਮਾ ਜਿਤਣ ਵਿਚ ਭੂਮਿਕਾ ਨਿਭਾਈ। ਆਰਵ ਕੁਮਾਰ ਲੁਧਿਆਣਾ ਵਿਖੇ ਦਸੰਬਰ ਮਹੀਨੇ ਹੋਣ ਵਾਲੀ 70ਵੀਂ ਨੈਸ਼ਨਲ ਸਕੂਲ ਖੇਡਾਂ 2026-2 7 ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗਾ। ਇਹ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਖੇਡ ਪ੍ਰਤੀ ਉਤਸ਼ਾਹ ਤੇ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਸਨ। ਆਰਵ ਕੁਮਾਰ ਨੇ ਇਸ ਮੌਕੇ ਕਿਹਾ ਕਿ ਉਹ ਆਪਣੇ ਅਧਿਆਪਕਾਂ ਅਤੇ ਫੈਨਸਿੰਗ ਕੋਚਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਹਮੇਸ਼ਾ ਉਸਨੂੰ ਪ੍ਰੇਰਿਤ ਕੀਤਾ ਅਤੇ ਹਰ ਕਦਮ ’ਤੇ ਉਸਦਾ ਹੌਸਲਾ ਵਧਾਇਆ। ਡੀ.ਏ.ਵੀ. ਸਕੂਲ ਦੇ ਪ੍ਰਿੰਸਿਪਲ ਵਿਵੇਕ ਤਿਵਾਰੀ ਨੇ ਆਰਵ ਕੁਮਾਰ ਨੂੰ ਉਸਦੀ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਸਦਾ ਇਹ ਪ੍ਰਦਰਸ਼ਨ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਪਿਛਲੀ ਖ਼ਬਰ ਸੱਤਾਧਾਰੀ ਧਿਰ ਦੀਆਂ ਨਾਕਾਮੀਆਂ ਅਤੇ ਨਸ਼ੇ ਦੇ ਬੋਲ ਬਾਲੇ ਨੇ ਨੌਜਵਾਨੀ ਦਾ ਕੀਤਾ ਘਾਣ-ਐਡਵੋਕੇਟ ਚੌਧਰੀ ਕਰਮਜੀਤ ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।