05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਾਭਾ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਯੂਥ ਆਗੂ ਗੋਲੂ ਦੇ ਘਰ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਕੱਲ ਨਾਭਾ ਵਿਖੇ ਹਲਕੇ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ, ਮੀਟਿੰਗ ਕਰਨ ਉਪਰੰਤ ਉਨ੍ਹਾਂ ਨੇ ਪਾਰਟੀ ਦੇ ਵਫਾਦਾਰ ਸਿਪਾਹੀ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੇ ਘਰ ਪਹੁੰਚ ਕੇ ਪਾਰਟੀ ਵਰਕਰਾਂ ਅਤੇ ਪਰਿਵਾਰ ਨੂੰ ਹੱਲਾਸ਼ੇਰੀ ਦਿੱਤੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਡੀ ਜਿੱਤ ਦਰਜ ਕਰ ਸਕੇ। ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿਉਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ, ਜਿੱਥੇ ਉਨ੍ਹਾਂ ਵਲੋਂ ਸਾਰੇ ਹੀ ਨੌਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਹੁਣੇ ਤੋਂ ਜੁੱਟ ਜਾਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ (ਬ) ਵੱਡੀ ਜਿੱਤ ਪ੍ਰਾਪਤ ਕਰ ਸਕੇ।

ਸ਼੍ਰੋਅਦ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਵਿਖੇ ਗੁਰਸੇਵਕ ਸਿੰਘ ਗੋਲੂ ਦੇ ਪਰਿਵਾਰਿਕ ਮੈਂਬਰਾਂ ਨਾਲ। ਤਸਵੀਰ : ਜਗਨਾਰ ਸਿੰਘ ਦੁਲੱਦੀ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਕੱਲ ਨਾਭਾ ਵਿਖੇ ਹਲਕੇ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ, ਮੀਟਿੰਗ ਕਰਨ ਉਪਰੰਤ ਉਨ੍ਹਾਂ ਨੇ ਪਾਰਟੀ ਦੇ ਵਫਾਦਾਰ ਸਿਪਾਹੀ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੇ ਘਰ ਪਹੁੰਚ ਕੇ ਪਾਰਟੀ ਵਰਕਰਾਂ ਅਤੇ ਪਰਿਵਾਰ ਨੂੰ ਹੱਲਾਸ਼ੇਰੀ ਦਿੱਤੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਡੀ ਜਿੱਤ ਦਰਜ ਕਰ ਸਕੇ। ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿਉਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ, ਜਿੱਥੇ ਉਨ੍ਹਾਂ ਵਲੋਂ ਸਾਰੇ ਹੀ ਨੌਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਹੁਣੇ ਤੋਂ ਜੁੱਟ ਜਾਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ (ਬ) ਵੱਡੀ ਜਿੱਤ ਪ੍ਰਾਪਤ ਕਰ ਸਕੇ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਭਾ ਪਹੁੰਚਣ ’ਤੇ ਗੁਰਸੇਵਕ ਸਿੰਘ ਗੋਲੂ ਦੇ ਪਰਿਵਾਰ ਵਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਐਸ.ਜੀ.ਪੀ.ਸੀ., ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ, ਮਨਜੀਤ ਸਿੰਘ ਧਬਲਾਨ, ਨਰੇਸ਼ ਕੁਮਾਰ ਗਰਗ, ਰਣਵੀਰ ਸਿੰਘ ਮਠਾਰੂ, ਹਰਮੀਤ ਸਿੰਘ, ਮੰਗਲ ਸਿੰਘ, ਜਸਵੀਰ ਸਿੰਘ ਆਦਿ ਗੋਲੂ ਦੇ ਪਰਿਵਾਰਿਕ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਮੁਕਤ ਭਾਰਤ , ਸਾਡੀ ਸਮੂਹਿਕ ਜ਼ਿੰਮੇਵਾਰੀ - ਮਨੀ ਬਾਂਸਲ ਅਗਲੀ ਖ਼ਬਰ ਸੱਤਾਧਾਰੀ ਧਿਰ ਦੀਆਂ ਨਾਕਾਮੀਆਂ ਅਤੇ ਨਸ਼ੇ ਦੇ ਬੋਲ ਬਾਲੇ ਨੇ ਨੌਜਵਾਨੀ ਦਾ ਕੀਤਾ ਘਾਣ-ਐਡਵੋਕੇਟ ਚੌਧਰੀ ਕਰਮਜੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।