05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭ੍ਰਿਸ਼ਟਾਚਾਰ ਮੁਕਤ ਭਾਰਤ , ਸਾਡੀ ਸਮੂਹਿਕ ਜ਼ਿੰਮੇਵਾਰੀ - ਮਨੀ ਬਾਂਸਲ

ਨਾਭਾ, 4 ਨਵੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ. ਬੀ.

ਅਜੀਤ ਡੈਸਕ 05-11-2026
ਨਾਭਾ, 4 ਨਵੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਵਿਚ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਐਚ.ਪੀ.ਸੀ.ਐਲ. (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ) ਦੇ ਵਿਜੀਲੈਂਸ ਵਿਭਾਗ ਵੱਲੋਂ ‘ਸਤੱਰਕਤਾ ਜਾਗਰੂਕਤਾ ਹਫ਼ਤਾ’ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਐਚ.ਪੀ.ਸੀ.ਐਲ. ਵਲੋਂ ਏਰੀਆ ਮੈਨੇਜਰ ਮਨੀ ਬਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਸਚਾਈ, ਪਾਰਦਰਸ਼ਤਾ ਅਤੇ ਇਮਾਨਦਾਰੀ ਵਰਗੇ ਜੀਵਨ ਮੁੱਲਾਂ ਦਾ ਵਿਕਾਸ ਕਰਨਾ ਸੀ। ਵਿਦਿਆਰਥੀਆਂ ਨੇ ‘ਇਮਾਨਦਾਰੀ ਅਪਣਾਓ, ਭ੍ਰਿਸ਼ਟਾਚਾਰ ਮਿਟਾਓ’ ਅਤੇ ‘ਭ੍ਰਿਸ਼ਟਾਚਾਰ ਮੁਕਤ ਭਾਰਤ, ਵਿਕਸਿਤ ਭਾਰਤ’ ਵਰਗੇ ਵਿਸ਼ਿਆਂ ’ਤੇ ਆਕਰਸ਼ਕ ਪੋਸਟਰ ਤਿਆਰ ਕਰਕੇ ਆਪਣੀ ਰਚਨਾਤਮਕਤਾ ਰਾਹੀਂ ਸਮਾਜ ਨੂੰ ਜਾਗਰੂਕਤਾ ਅਤੇ ਨੈਤਿਕਤਾ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ ਮਨੀ ਬਾਂਸਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਅਸਲ ਤਰੱਕੀ ਉਸ ਦੇ ਨਾਗਰਿਕਾਂ ਦੇ ਚਰਿੱਤਰ, ਫ਼ਰਜ਼ ਪ੍ਰਤੀ ਸਮਰਪਣ ਅਤੇ ਇਮਾਨਦਾਰ ਵਿਵਹਾਰ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਿਰਫ਼ ਇਕ ਸਮਾਜਿਕ ਸਮੱਸਿਆ ਹੀ ਨਹੀਂ, ਸਗੋਂ ਦੇਸ਼ ਦੇ ਵਿਕਾਸ ਵਿਚ ਇਕ ਵੱਡੀ ਰੁਕਾਵਟ ਵੀ ਹੈ। ਇਸ ਨੂੰ ਖ਼ਤਮ ਕਰਨ ਲਈ ਹਰ ਵਿਅਕਤੀ ਨੂੰ ਆਪਣੇ ਪੱਧਰ ’ਤੇ ਸਕਾਰਾਤਮਕ ਪਹਿਲਕਦਮੀ ਕਰਨੀ ਚਾਹੀਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਇਸ ਮੌਕੇ ਪ੍ਰੋਗਰਾਮ ਦੀ ਸਮਾਪਤੀ ਮੌਕੇ ਸਾਰੇ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਮਾਰਗ ’ਤੇ ਚੱਲਣ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਦਿਵਾਇਆ ਗਿਆ।
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਟੇਲੈਂਟ ਹੰਟ ਦੇ ਦੂਜੇ ਦਿਨ ਪੰਜਾਬੀ ਲੋਕਧਾਰਾ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆ... ਅਗਲੀ ਖ਼ਬਰ ਨਾਭਾ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਯੂਥ ਆਗੂ ਗੋਲੂ ਦੇ ਘਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।