ਵਿਸ਼ਾਲ ਸ਼ਰਮਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮਿਲ ਰਹੀਆਂ ਨੇ ਵਧਾਈਆਂ
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਨਾਭਾ ਦੇ ਮਿਹਨਤੀ, ਜੁਝਾਰੂ ਅਤੇ ਸੀਨੀਅਰ ਆਗੂ ਵਿਸ਼ਾਲ ਸ਼ਰਮਾ ਦੀ ਪਾਰਟੀ ਪ੍ਰਤੀ ਅਟੁੱਟ ਨਿਸ਼ਠਾ, ਸਖ਼ਤ ਮਿਹਨਤ ਅਤੇ ਸਮਰਪਣ ਦੇ ਮੱਦੇਨਜ਼ਰ ਉਸ ਨੂੰ ਪੰਜਾਬ ਯੁਵਾ ਮੋਰਚਾ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸ਼ਹਿਰਾਂ ਵਾਸੀਆਂ ਵਲੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਵੱਡੀ ਜ਼ਿੰਮੇਵਾਰੀ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਆਲ ਇੰਡੀਆ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੇ ਨਾਲ ਨਾਲ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਨਾਭਾ ਵਿਖੇ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸੂਬਾ ਉਪ ਪ੍ਰਧਾਨ ਨਿਯੁਕਤ ਹੋਣ ਲਈ ਵਿਸ਼ਾਲ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਆਗੂ ਰਾਮ ਕ੍ਰਿਸ਼ਨ ਭੱਲਾ। ਤਸਵੀਰ : ਜਗਨਾਰ ਸਿੰਘ ਦੁਲੱਦੀ
05-11-2026