ਜ਼ਿਲ੍ਹਾ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 21 ਨੂੰ ਲੱਗੇਗੀ ਲੋਕ ਅਦਾਲਤ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ ’ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ’ ਦੀ ਧਾਰਾ 138 ਨਾਲ ਸਬੰਧਿਤ ਮਾਮਲਿਆਂ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ ਨੇ ਦਿੱਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ
05-11-2026