ਸੀਨੀਅਰ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਵੀ ਗੁਰੂਘਰ ਦੇ ਪ੍ਰਬੰਧਾਂ ’ਚ ਪਾਏ ਜਾ ਰਹੇ ਯੋਗਦਾਨ ਲਈ ਕੀਤਾ ਸਨਮਾਨਿਤ
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਬਸੀ ਪਠਾਣਾਂ ਹਲਕੇ ਦੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਮੁਖੀ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਾਰਟੀ ਆਗੂਆਂ ’ਚ ਸ਼ਾਮਿਲ ਸੀਨੀਅਰ ਆਗੂ ਪ੍ਰਦੀਪ ਸਿੰਘ ਕਲੌੜ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਹਾਂਸ ਨੇ ਆਪਣੇ ਸਾਥੀਆਂ ਸਮੇਤ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਕਿਹਾ ਕਿ ਐਡਵੋਕੇਟ ਧਾਰਨੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਬਸੀ ਪਠਾਣਾਂ ਹਲਕੇ ਦੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਮੁਖੀ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਾਰਟੀ ਆਗੂਆਂ ’ਚ ਸ਼ਾਮਿਲ ਸੀਨੀਅਰ ਆਗੂ ਪ੍ਰਦੀਪ ਸਿੰਘ ਕਲੌੜ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਹਾਂਸ ਨੇ ਆਪਣੇ ਸਾਥੀਆਂ ਸਮੇਤ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਕਿਹਾ ਕਿ ਐਡਵੋਕੇਟ ਧਾਰਨੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਲੀਗਲ ਵਿੰਗ ਦੀ ਅਹਿਮ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਅਤੇ ਕਾਨੂੰਨੀ ਖੇਤਰ ਵਿਚ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ ਫ਼ੈਸਲਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਵੀ ਗੁਰੂਘਰ ਦੇ ਪ੍ਰਬੰਧਾਂ ਲਈ ਪਾਏ ਜਾ ਰਹੇ ਯੋਗਦਾਨ ਬਦਲੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਨਮਾਨ ਲਈ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਪ੍ਰਦੀਪ ਸਿੰਘ ਕਲੌੜ, ਸਵਰਨ ਸਿੰਘ ਸ਼ਿਵਦਾਸਪੁਰ, ਭੁਪਿੰਦਰ ਸਿੰਘ ਹਾਂਸ ਸਾਬਕਾ ਚੇਅਰਮੈਨ, ਮਲਕੀਤ ਸਿੰਘ ਮਠਾੜੂ, ਬੀਰਦਵਿੰਦਰ ਸਿੰਘ ਸ਼ਹੀਦਗੜ, ਜਸਵੀਰ ਸਿੰਘ ਵਾਲੀਆ, ਮਾਸਟਰ ਅਜੀਤ ਸਿੰਘ, ਬਲਵੀਰ ਸਿੰਘ, ਅਮਰਜੀਤ ਸਿੰਘ ਮੈੜਾਂ, ਪਵਨ ਕੁਮਾਰ ਬਾਂਸਲ, ਕਮਲਦੀਪ ਸਿੰਘ ਨੰਦਪੁਰ, ਮੇਜਰ ਸਿੰਘ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।