07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਸ.ਡੀ.ਐਮ. ਪਟਿਆਲਾ ਵਲੋਂ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸੰਬੰਧੀ ਕੀਤੀ ਗਈ ਮੀਟਿੰਗ

ਪਟਿਆਲਾ , 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.

ਅਜੀਤ ਡੈਸਕ 07-11-2026
ਪਟਿਆਲਾ , 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਵੱਲੋਂ ਜਿਲ੍ਹਾ ਪਟਿਆਲਾ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸੰਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਮੀਟਿੰਗ ਵਿਚ ਹਾਜਰ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਜਾਗਰੂਕ ਕਰਨ ਅਤੇ ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਵੱਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉਨ੍ਹਾਂ ਕਿਸਾਨਾਂ ਵਿਰੁੱਧ ਰੈੱਡ ਐਂਟਰੀ, ਐਫ.ਆਈ.ਆਰ., ਬਣਦਾ ਜੁਰਮਾਨਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦਸਿਆ ਕਿ ਕਿਸਾਨ ਸੁਪਰ ਐਸ.ਐਮ.ਐਸ ਨਾਲ ਲੱਗੀ ਕੰਬਾਇਨ ਨਾਲ ਝੋਨੇ ਦੀ ਵਾਢੀ ਕਰਨ ਅਤੇ ਪਰਾਲੀ ਨੂੰ ਖੇਤਾਂ ਵਿਚ ਮਿਲਾਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ। ਐਸ.ਡੀ.ਐਮ. ਪਟਿਆਲਾ ਨੇ ਦਸਿਆ ਕਿ ਹਰੇਕ ਪਿੰਡ ਲਈ ਨੋਡਲ ਅਫਸਰਾਂ ਲਈ ਕਲੱਸਟਰ ਅਫਸਰ ਨਿਯੁਕਤ ਕੀਤੇ ਗਏ ਹਨ ਜ਼ੋ ਪਿੰਡਾਂ ਵਿਚ ਲਗਾਤਾਰ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਅਤੇ ਗੰਢਾਂ ਬਣਾਕੇ ਉਦਯੋਗਿਕ ਇਕਾਇਆਂ ਨੂੰ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉਪਰ ਦਿੱਤੀ ਗਈ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਦਸਿਆ ਕਿ ਕਿਸਾਨ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਮਸ਼ੀਨਾਂ ਦੀ ਮੰਗ ਕਰ ਸਕਦੇ ਹਨ ਤਾਂ ਜ਼ੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਰੁਝਾਨ-ਜੱਗੀ ਬੜੈਚਾ, ਬਿੱਟੂ ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।