07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ’ਤੇ ਨਿਗਰਾਨੀ ਲਈ ਪਟਿਆਲਾ ਜ਼ਿਲ੍ਹੇ ’ਚ ਛੇ ਉਡਣ ਦਸਤੇ ਗਠਿਤ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਸਬੰਧੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਛੇ ਉਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਕੀਤਾ ਗਿਆ ਹੈ।

ਅਜੀਤ ਡੈਸਕ 07-11-2026
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਸਬੰਧੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਛੇ ਉਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਜ਼ਾਨਾ ਦੌਰੇ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣਗੇ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਕਾਰਵਾਈ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐਮ.) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ। ਹੁਕਮਾਂ ਮੁਤਾਬਕ ਨਾਭਾ, ਪਟਿਆਲਾ, ਪਾਤੜਾਂ, ਸਮਾਣਾ, ਰਾਜਪੁਰਾ ਅਤੇ ਦੂਧਨਸਾਧਾਂ ਖੇਤਰਾਂ ਲਈ ਵੱਖ-ਵੱਖ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਗਈਆਂ ਹਨ। ਹਰੇਕ ਟੀਮ ਵਿੱਚ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਦੇ ਨਾਲ ਪੁਲਿਸ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸਾਂਝੇ ਤੌਰ ’ਤੇ ਖੇਤਰ ਵਿੱਚ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਨਾਭਾ ਸਬ ਡਵੀਜ਼ਨ ਵਿੱਚ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਇਸ਼ਾ ਸਿੰਗਲ ਤੇ ਐਸ ਪੀ ਟਰੈਫਿਕ ਅਸ਼ੋਕ ਕੁਮਾਰ ਦੀ ਟੀਮ, ਪਟਿਆਲਾ ਸਬ ਡਵੀਜਨ ਵਿੱਚ ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਐਸ ਪੀ ਸਿਟੀ ਮੋਹਿਤ ਅਗਰਵਾਲ, ਪਾਤੜਾਂ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਹਿੰਦਰਜੀਤ ਸਿੰਘ ਤੇ ਐਸ.ਪੀ. ਜਾਂਚ ਰਜੇਸ਼ ਛਿੱਬੜ, ਸਮਾਣਾ ਸਬ ਡਵੀਜ਼ਨ ਲਈ ਵਧੀਕ ਮੁੱਖ ਪ੍ਰਸ਼ਾਸਕ ਪੀਡੀਏ ਪਟਿਆਲਾ ਪਰਮਦੀਪ ਸਿੰਘ ਅਤੇ ਐਸ ਪੀ ਜਾਂਚ ਰਜੇਸ਼ ਛਿੱਬੜ, ਰਾਜਪੁਰਾ ਲਈ ਏਐਮਡੀ ਪੀਆਰਟੀਸੀ ਨਵਦੀਪ ਕੁਮਾਰ ਅਤੇ ਡੀਐਸਪੀ ਸਾਇਬਰ ਕਰਾਇਮ ਗੁਰਵੀਰ ਸਿੰਘ ਅਤੇ ਦੂਧਨਸਾਧਾਂ ਸਬਡਵੀਜਨ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਪੂਨਮਪ੍ਰੀਤ ਕੌਰ ਅਤੇ ਐਸ ਪੀ ਟਰੈਫਿਕ ਅਸ਼ੋਕ ਕੁਮਾਰ ਦੀ ਟੀਮ ਬਣਾਈ ਗਈ ਹੈ। ਇਹ ਟੀਮਾਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਫੀਲਡ ਨੋਡਲ ਅਧਿਕਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੀਆਂ ਅਤੇ ਪਿੰਡਾਂ ਵਿੱਚ ਰੋਜ਼ਾਨਾ ਪੈਟਰੋਲਿੰਗ ਕਰਨਗੀਆਂ। ਇਸ ਤੋਂ ਇਲਾਵਾ, ਪਰਾਲੀ ਪ੍ਰਬੰਧਨ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਵੀ ਕਰਨਗੀਆਂ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਖੇਤ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਫਲਾਇੰਗ ਸਕੁਐਡ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਅਤੇ ਅਗਲੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਹਰ ਰੋਜ਼ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਰਿਪੋਰਟ ਅਤੇ ਤਸਵੀਰਾਂ ਸ਼ਾਮ 3 ਵਜੇ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣੀਆਂ ਲਾਜ਼ਮੀ ਹੋਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਹ ਨਿਗਰਾਨੀ ਮੁਹਿੰਮ ਹੋਰ ਤੇਜ਼ ਕੀਤੀ ਗਈ ਹੈ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦਾ ਹੋਇਆ ਬਲਾਕ ਪੱਧਰੀ ਇਜਲਾਸ, ਨਵੀਂ ਬਲਾਕ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਜੀਵਨ ਜੋਤੀ ਪਬਲਿਕ ਸਕੂਲ ਵਿਚ ਸਪੈਸ਼ਲ ਬੱਚਿਆਂ ਨਾਲ ਮਨਾਇਆ ਗਿਆ ਦਿਵਾਲੀ ਦਾ ਤਿਉਹਾਰ ਸਮਾਜ ਸੇਵੀ ਪਰਿਵਾਰ ਨੇ ਸਪੈਸ਼ਲ ਬੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।