ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਦੂਜੇ ਕ੍ਰਿਕਟ ਕੱਪ ਦਾ ਪੋਸਟਰ ਰਿਲੀਜ਼
ਨਬੀਪੁਰ ਵਿਖੇ 9 ਤੇ 10 ਨਵੰਬਰ ਨੂੰ ਹੋਵੇਗਾ ਟੂਰਨਾਮੈਂਟ
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਨਬੀਪੁਰ ਵਿਖੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਦੂਜੇ ਕਾਸਕੋ ਕ੍ਰਿਕਟ ਕੱਪ ਦਾ ਪੋਸਟਰ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਰਿਲੀਜ਼ ਕੀਤਾ ਗਿਆ। ਇਹ ਟੂਰਨਾਮੈਂਟ 9 ਅਤੇ 10 ਨਵੰਬਰ ਨੂੰ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਇਲਾਕਿਆਂ ਦੀਆਂ 32 ਟੀਮਾਂ ਭਾਗ ਲੈਣਗੀਆਂ।
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਨਬੀਪੁਰ ਵਿਖੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਦੂਜੇ ਕਾਸਕੋ ਕ੍ਰਿਕਟ ਕੱਪ ਦਾ ਪੋਸਟਰ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਰਿਲੀਜ਼ ਕੀਤਾ ਗਿਆ। ਇਹ ਟੂਰਨਾਮੈਂਟ 9 ਅਤੇ 10 ਨਵੰਬਰ ਨੂੰ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਇਲਾਕਿਆਂ ਦੀਆਂ 32 ਟੀਮਾਂ ਭਾਗ ਲੈਣਗੀਆਂ। ਇਸ ਮੌਕੇ ਪ੍ਰਬੰਧਕਾਂ ਅਮ੍ਰਿਤ ਗਿੱਲ, ਕਰਮ ਬੈਂਸ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਬਿਹਤਰੀਨ ਬੱਲੇਬਾਜ਼ ਅਤੇ ਗੇਂਦਬਾਜ਼ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ, ਜਦਕਿ ਮੈਨ ਆਫ਼ ਦੀ ਸੀਰੀਜ਼ ਰਹਿਣ ਵਾਲੇ ਖਿਡਾਰੀ ਨੂੰ ਹੀਰੋ ਮੋਟਰਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਟੀਮ ਵਿਚ 16 ਖਿਡਾਰੀ ਹੋਣਗੇ ਅਤੇ ਸਾਰੇ ਮੈਚ ਨਾਕਆਊਟ ਆਧਾਰ ’ਤੇ ਕਰਵਾਏ ਜਾਣਗੇ। 10 ਨਵੰਬਰ ਨੂੰ ਹੋਣ ਵਾਲੇ ਸਮਾਪਤੀ ਸਮਾਰੋਹ ਦੌਰਾਨ ਇਨਾਮਾਂ ਦੀ ਵੰਡ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਬਲਾਕ ਸੰਮਤੀ ਮੈਂਬਰ ਖੇੜਾ ਬਲਕਾਰ ਸਿੰਘ ਨਬੀਪੁਰ ਵਲੋਂ ਕੀਤੀ ਜਾਵੇਗੀ। ਪ੍ਰਬੰਧਕਾਂ ਨੇ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਵੱਧ ਚੜ੍ਹ ਕੇ ਟੂਰਨਾਮੈਂਟ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ