08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਕੋਟਲਾ ਬਜਵਾੜਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਮਨਪ੍ਰੀਤ ਸਿੰਘ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਪਛਾਣੇ ਗਏ ਹੋਟਸਪੋਟ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਅਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੋਟ ਸਪੋਟ ਪਿੰਡ ਕੋਟਲਾ ਬਜਵਾੜਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਕਾਰਵਾਈ ਦਾ ਸਮਰਥਨ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।

ਅਜੀਤ ਡੈਸਕ 08-11-2026
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਮਨਪ੍ਰੀਤ ਸਿੰਘ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਪਛਾਣੇ ਗਏ ਹੋਟਸਪੋਟ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਅਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੋਟ ਸਪੋਟ ਪਿੰਡ ਕੋਟਲਾ ਬਜਵਾੜਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਕਾਰਵਾਈ ਦਾ ਸਮਰਥਨ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਨੇ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਸਮਾਜਿਕ ਕਾਰਜਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਸ ਨਾਲ ਪਰਿਵਾਰ ਅਤੇ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਖੁੱਲ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਜਾਂ ਇਸ ਨਾਲ ਸਬੰਧਿਤ ਗਤੀਵਿਧੀਆਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਸਰਗਰਮ ਭਾਈਵਾਲ ਬਣਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਪਿਛਲੀ ਖ਼ਬਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਡੀ.ਏ ਦੀ ਕੇਵਲ 3% ਰਕਮ ਦਾ ਐਲਾਨ, ਕਰਮਚਾਰੀਆਂ ਨਾਲ ਕੋਝਾ ਮਜ਼ਾਕ-ਮਾਨ ਅਗਲੀ ਖ਼ਬਰ ਚੰਦੂਮਾਜਰਾ ਦੀ ਘਰ ਵਾਪਸੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਸਿਆਸੀ ਡੁਗਡੁਗੀ ਕੀਤੀ ਬੰਦ-ਐਡਵੋਕੇਟ ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।