10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜ਼ਮੀਨੀ ਵਿਵਾਦ ਨੂੰ ਲੈ ਕੇ 4 ਨਾਮਜ਼ਦ ਤੇ 15-20 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਥਾਣਾ ਸਨੌਰ ਅਧੀਨ ਪੈਂਦੇ ਖੇਤਰ ਵਿਚ ਜ਼ਮੀਨੀ ਝਗੜੇ ਦੇ ਚੱਲਦਿਆਂ ਖੇਤ ਵਾਹੁਣ ਤੋਂ ਰੋਕਣ ਅਤੇ ਕੁੱਟਮਾਰ ਕਰਨ, ਥੱਪੜ ਮਾਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲਿਸ ਨੇ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਸਮੇਤ 15-20 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਰਿਪੋਰਟ ਅਨੁਸਾਰ ਸ਼ਿਕਾਇਤਕਰਤਾ ਗੁਰਮੀਤ ਸਿੰਘ, ਵਾਸੀ ਪਿੰਡ ਹੀਰਾਗੜ੍ਹ (ਥਾਣਾ ਸਨੌਰ) ਨੇ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ ਦਾ ਉਕਤ ਮੁਲਜ਼ਮਾਂ ਨਾਲ ਜ਼ਮੀਨ ਸੰਬੰਧੀ ਅਦਾਲਤੀ ਕੇਸ ਚੱਲ ਰਿਹਾ ਹੈ, ਜੋ ਕਿ ਫ਼ਿਲਹਾਲ ਅਦਾਲਤ ਵਿਚ ਵਿਚਾਰ ਅਧੀਨ ਹੈ।

ਅਜੀਤ ਡੈਸਕ 10-11-2026
ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਥਾਣਾ ਸਨੌਰ ਅਧੀਨ ਪੈਂਦੇ ਖੇਤਰ ਵਿਚ ਜ਼ਮੀਨੀ ਝਗੜੇ ਦੇ ਚੱਲਦਿਆਂ ਖੇਤ ਵਾਹੁਣ ਤੋਂ ਰੋਕਣ ਅਤੇ ਕੁੱਟਮਾਰ ਕਰਨ, ਥੱਪੜ ਮਾਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲਿਸ ਨੇ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਸਮੇਤ 15-20 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਰਿਪੋਰਟ ਅਨੁਸਾਰ ਸ਼ਿਕਾਇਤਕਰਤਾ ਗੁਰਮੀਤ ਸਿੰਘ, ਵਾਸੀ ਪਿੰਡ ਹੀਰਾਗੜ੍ਹ (ਥਾਣਾ ਸਨੌਰ) ਨੇ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ ਦਾ ਉਕਤ ਮੁਲਜ਼ਮਾਂ ਨਾਲ ਜ਼ਮੀਨ ਸੰਬੰਧੀ ਅਦਾਲਤੀ ਕੇਸ ਚੱਲ ਰਿਹਾ ਹੈ, ਜੋ ਕਿ ਫ਼ਿਲਹਾਲ ਅਦਾਲਤ ਵਿਚ ਵਿਚਾਰ ਅਧੀਨ ਹੈ। ਮੁੱਦਈ ਅਨੁਸਾਰ ਬੀਤੀ 25 ਅਕਤੂਬਰ ਨੂੰ ਜਦੋਂ ਉਹ ਆਪਣੀ ਜ਼ਮੀਨ ਵਿਚ ਮੌਜੂਦ ਸੀ ਤਾਂ ਮੁਲਜ਼ਮਾਂ ਨੇ ਮੌਕੇ ’ਤੇ ਆ ਕੇ ਜ਼ਬਰਦਸਤੀ ਉਸ ਦੀ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਮੁਲਜ਼ਮਾਂ ਨੂੰ ਜ਼ਮੀਨ ਵਾਹੁਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਉਸ ਨਾਲ ਹੱਥੋਪਾਈ ਕਰਦਿਆਂ ਥੱਪੜ ਮਾਰੇ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਗੰਭੀਰ ਧਮਕੀਆਂ ਦਿੱਤੀਆਂ। ਇਸ ਸੰਬੰਧੀ ਥਾਣਾ ਸਨੌਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਕਰਨ ਸੂਦ ਵਾਸੀ ਲੁਧਿਆਣਾ, ਜਤਿੰਦਰ ਸਿੰਘ ਵਾਸੀ ਪਟਿਆਲਾ, ਜਸਪਾਲ ਸਿੰਘ ਤੇ ਯਾਦਵਿੰਦਰ ਸਿੰਘ ਵਾਸੀਆਨ ਪਿੰਡ ਦੇਂਦ ਖ਼ੁਰਦ (ਥਾਣਾ ਸਦਰ ਪਟਿਆਲਾ) ਸਮੇਤ 15/20 ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਸ਼ੋਅ-ਰੂਮਾਂ ’ਤੇ ਨਾਜਾਇਜ਼ ਕਬਜ਼ਾ ਕਰਨ ਤੇ ਕਰੋੜਾਂ ਦੀ ਠੱਗੀ ਮਾਰਨ ’ਤੇ 3 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੁਲਿਸ ਵਲੋਂ ਦੋ ਦਿਨਾਂ ’ਚ ਪਰਾਲੀ ਨੂੰ ਅੱਗ ਲਗਾਉਣ ਦੇ 32 ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।