10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਥਕ ਆਗੂ ਨਿੱਜੀ ਸਵਾਰਥਾਂ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ – ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ

ਭਾਦਸੋਂ, 9 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਾਭਾ ਇੰਚਾਰਜ ਐਡ. ਰਵਿੰਦਰ ਸਿੰਘ ਸ਼ਾਹਪੁਰ ਨੇ ਸਮੁੱਚੀ ਪੰਥਕ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਸਾਰੇ ਪੰਥਕ ਆਗੂ ਆਪਣੇ ਨਿੱਜੀ ਸਵਾਰਥਾਂ, ਅਹੁਦਿਆਂ ਦੀ ਲਾਲਸਾ ਅਤੇ ਆਪਸੀ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਇਕਜੁੱਟ ਹੋਣ।

ਅਜੀਤ ਡੈਸਕ 10-11-2026
ਭਾਦਸੋਂ, 9 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਾਭਾ ਇੰਚਾਰਜ ਐਡ. ਰਵਿੰਦਰ ਸਿੰਘ ਸ਼ਾਹਪੁਰ ਨੇ ਸਮੁੱਚੀ ਪੰਥਕ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਸਾਰੇ ਪੰਥਕ ਆਗੂ ਆਪਣੇ ਨਿੱਜੀ ਸਵਾਰਥਾਂ, ਅਹੁਦਿਆਂ ਦੀ ਲਾਲਸਾ ਅਤੇ ਆਪਸੀ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਇਤਿਹਾਸਕ ਹੁਕਮਨਾਮੇ ਦੀ ਭਾਵਨਾ ਨੂੰ ਸਮੁੱਚੀ ਪੰਥਕ ਲੀਡਰਸ਼ਿਪ ਵਲੋਂ ਗੰਭੀਰਤਾ ਨਾਲ ਸਮਝਣ ਅਤੇ ਉਸ ਅਨੁਸਾਰ ਅਮਲ ਕਰਨ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਕਿਸੇ ਵੀ ਵਿਅਕਤੀ, ਅਹੁਦੇ ਜਾਂ ਸਿਆਸੀ ਜਥੇਬੰਦੀ ਤੋਂ ਉੱਪਰ ਹੈ। ਐਡਵੋਕੇਟ ਸ਼ਾਹਪੁਰ ਨੇ ਅੱਗੇ ਕਿਹਾ ਕਿ ਪੰਥਕ ਏਕਤਾ ਸਿਰਫ਼ ਬਿਆਨਾਂ ਜਾਂ ਮੀਟਿੰਗਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਅਮਲੀ ਰੂਪ ਦੇਣ ਲਈ ਸਾਰੀਆਂ ਧਿਰਾਂ ਨੂੰ ਖੁੱਲ੍ਹੇ ਮਨ ਨਾਲ ਅੱਗੇ ਆਉਣਾ ਚਾਹੀਦਾ ਹੈ। ਆਪਸੀ ਮਤਭੇਦ ਹੋ ਸਕਦੇ ਹਨ ਪਰ ਪੰਥਕ ਸਿਧਾਂਤਾਂ, ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਜਾਬ ਦੇ ਹੱਕਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੇ ਮਾਮਲੇ ਵਿੱਚ ਸਾਂਝੀ ਸੋਚ ਅਤੇ ਸਾਂਝੀ ਆਵਾਜ਼ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੇ ਪਾਣੀਆਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦੇ ਰੁਜ਼ਗਾਰ, ਪੰਜਾਬੀ ਮਾਂ ਬੋਲੀ, ਸਿੱਖ ਪਛਾਣ ਅਤੇ ਸੂਬੇ ਦੇ ਸੰਵਿਧਾਨਕ ਹੱਕਾਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਸਮੁੱਚੀ ਪੰਥਕ ਲੀਡਰਸ਼ਿਪ, ਧਾਰਮਿਕ ਸ਼ਖ਼ਸੀਅਤਾਂ , ਬੁੱਧੀਜੀਵੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ 2 ਦਸੰਬਰ 2024 ਦੇ ਹੁਕਮਨਾਮੇ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਪੰਥਕ ਏਕਤਾ ਲਈ ਸਾਂਝਾ ਉਪਰਾਲਾ ਕਰਨ। ਅੰਤ ’ਚ ਉਨ੍ਹਾਂ ਕਿਹਾ ਕਿ ਸਮਾਂ ਕਿਸੇ ਇਕ ਧੜੇ ਜਾਂ ਵਿਅਕਤੀ ਦੀ ਸਿਆਸੀ ਮਜ਼ਬੂਤੀ ਦਾ ਨਹੀਂ, ਸਗੋਂ ਪੰਥ ਦੀ ਚੜ੍ਹਦੀ ਕਲਾ, ਪੰਜਾਬ ਦੀ ਤਰੱਕੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਦਾ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਜਸਦੀਪ ਖੰਨਾ ਵਲੋਂ ਹਲਕਾ ਵਿਧਾਇਕ ਦੇਵ ਮਾਨ ਨਾਲ ਅਹਿਮ ਮੁਲਾਕਾਤ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼... ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ ਤੇ ਸਿਰਜਣਾਤਮਿਕਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ-ਐਡ. ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।