10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਗਰ ਕੌਂਸਲ ਪ੍ਰਧਾਨ ਜਸਦੀਪ ਖੰਨਾ ਵਲੋਂ ਹਲਕਾ ਵਿਧਾਇਕ ਦੇਵ ਮਾਨ ਨਾਲ ਅਹਿਮ ਮੁਲਾਕਾਤ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕਈ ਅਹਿਮ ਪ੍ਰੋਜੈਕਟਾਂ ’ਤੇ ਹੋਈ ਚਰਚਾ

ਨਾਭਾ, 9 ਨਵੰਬਰ (ਵਰਿੰਦਰ ਵਰਮਾ)-ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਰੁਕੇ ਹੋਏ ਪ੍ਰੋਜੈਕਟਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਨਗਰ ਕੌਂਸਲ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਉਨਾਂ ਦੇ ਪਿਤਾ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਇਕ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਵਿਧਾਇਕ ਦੇਵ ਮਾਨ ਨੂੰ ਫੁੱਲਾਂ ਦਾ ਗੁਲਦਸਾ ਭੇਟ ਕਰਕੇ ਦਿਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਅਜੀਤ ਡੈਸਕ 10-11-2026
ਨਾਭਾ, 9 ਨਵੰਬਰ (ਵਰਿੰਦਰ ਵਰਮਾ)-ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਰੁਕੇ ਹੋਏ ਪ੍ਰੋਜੈਕਟਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਨਗਰ ਕੌਂਸਲ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਉਨਾਂ ਦੇ ਪਿਤਾ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਇਕ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਵਿਧਾਇਕ ਦੇਵ ਮਾਨ ਨੂੰ ਫੁੱਲਾਂ ਦਾ ਗੁਲਦਸਾ ਭੇਟ ਕਰਕੇ ਦਿਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਬੈਠਕ ਦੌਰਾਨ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾਣ ਵਾਲੇ ਨਵੇਂ ਪ੍ਰੋਜੈਕਟਾਂ ਦੀ ਰੂਪ-ਰੇਖਾ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁਲਾਕਾਤ ਦੌਰਾਨ ਹਲਕਾ ਵਿਧਾਇਕ ਨੇ ਨਗਰ ਕੌਂਸਲ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸਾਰੇ ਵਾਰਡਾਂ ਵਿਚ ਬਿਨਾਂ ਕਿਸੇ ਪੱਖਪਾਤ ਦੇ ਸੜਕਾਂ, ਗਲੀਆਂ, ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਨੂੰ ਦਰੁਸਤ ਕਰਨ ਦੇ ਕਾਰਜ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ। ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਹਲਕਾ ਵਿਧਾਇਕ ਦੇਵ ਮਾਨ ਨੂੰ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਪ੍ਰਧਾਨ ਨੇ ਵਿਧਾਇਕ ਨੂੰ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ, ਖਾਸ ਕਰਕੇ ਸਫ਼ਾਈ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਨਾਜਾਇਜ਼ ਕਬਜ਼ਿਆਂ ਬਾਰੇ ਜਾਣੂ ਕਰਵਾਇਆ। ਪ੍ਰਧਾਨ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਧਾਇਕ ਦੇਵ ਮਾਨ ਦੇ ਸਹਿਯੋਗ ਨਾਲ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਅਤੇ ਕੌਂਸਲਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਜੀ ਕਿਰਤ ਹੁਨਰ ਅਤੇ ਤਕਨੀਕੀ ਵਿਕਾਸ ਦੇ ਪ੍ਰਤੀਕ - ਚੰਦੂਮਾਜਰਾ ਅਗਲੀ ਖ਼ਬਰ ਪੰਥਕ ਆਗੂ ਨਿੱਜੀ ਸਵਾਰਥਾਂ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ – ਐਡਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।