10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਦਿਵਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਪਰਮਜੀਤ ਸਿੰਘ ਮਹਿਮੂਦਪੁਰ ਨੇ ਦਿੱਤੀ ਵਧਾਈ

ਭੁੱਨਰਹੇੜੀ, 9 ਨਵੰਬਰ (ਧਨਵੰਤ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਆਗੂ ਪਰਮਜੀਤ ਸਿੰਘ ਮਹਿਮੂਦਪੁਰ ਨੇ ਭਗਵਾਨ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮੂਹ ਇਲਾਕਾ ਵਾਸੀਆਂ ਅਤੇ ਕਿਰਤੀ ਵਰਗ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਭਗਵਾਨ ਵਿਸ਼ਵਕਰਮਾ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸਿਧਾਂਤ ਕਿਰਤ, ਹੁਨਰ, ਸਿਰਜਣਾਤਮਕਤਾ ਅਤੇ ਮਿਹਨਤ ਦੇ ਮਹੱਤਵ ਦਾ ਸੰਦੇਸ਼ ਦਿੰਦੇ ਹਨ।

ਅਜੀਤ ਡੈਸਕ 10-11-2026
ਭੁੱਨਰਹੇੜੀ, 9 ਨਵੰਬਰ (ਧਨਵੰਤ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਆਗੂ ਪਰਮਜੀਤ ਸਿੰਘ ਮਹਿਮੂਦਪੁਰ ਨੇ ਭਗਵਾਨ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮੂਹ ਇਲਾਕਾ ਵਾਸੀਆਂ ਅਤੇ ਕਿਰਤੀ ਵਰਗ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਭਗਵਾਨ ਵਿਸ਼ਵਕਰਮਾ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸਿਧਾਂਤ ਕਿਰਤ, ਹੁਨਰ, ਸਿਰਜਣਾਤਮਕਤਾ ਅਤੇ ਮਿਹਨਤ ਦੇ ਮਹੱਤਵ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸ਼ਿਲਪਕਲਾ, ਮਸ਼ੀਨਰੀ ਅਤੇ ਤਕਨੀਕੀ ਹੁਨਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮਨੁੱਖੀ ਜੀਵਨ ਨੂੰ ਸੁਖਾਲਾ ਬਣਾਉਣ ਵਿਚ ਔਜ਼ਾਰਾਂ, ਮਸ਼ੀਨਾਂ ਅਤੇ ਤਕਨੀਕ ਦੀ ਅਹਿਮ ਭੂਮਿਕਾ ਹੈ। ਸਮਾਜ ਦੀ ਤਰੱਕੀ ਵਿਚ ਮਿਹਨਤਕਸ਼ ਲੋਕਾਂ, ਕਾਰੀਗਰਾਂ ਅਤੇ ਵੱਖ-ਵੱਖ ਕਿੱਤਿਆਂ ਨਾਲ ਜੁੜੇ ਕਿਰਤੀ ਵਰਗ ਦਾ ਯੋਗਦਾਨ ਅਣਮੁੱਲਾ ਹੈ, ਇਸ ਲਈ ਹਰ ਵਰਗ ਨੂੰ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਧਾਰਮਿਕ ਦਿਹਾੜੇ ਸਾਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਜੋੜਦੇ ਹਨ । ਇਸ ਮੌਕੇ ਤਰਸੇਮ ਧੀਮਾਨ, ਬਬਲੂ, ਪਰਮਜੀਤ ਧੀਮਾਨ ਅਤੇ ਜਸਵੰਤ ਸਿੰਘ ਕਲਸੀ, ਹਰਬੰਸ ਧੀਮਾਨ ਸਮੇਤ ਹੋਰ ਸਾਥੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਜ਼ਾਰਾਂ ਸ਼ਰਧਾਲੂਆਂ ਦੀ ਮੌਜੂਦਗੀ ’ਚ ਮਨਾਈ ਭੂਰਾ ਰਾਮ ਦੀ 45ਵੀਂ ਬਰਸੀ - ਨਿਰਮਲ ਭੱਟੀਆ ਅਗਲੀ ਖ਼ਬਰ ਬਲਬੇੜਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।