ਪ੍ਰਵਾਸੀ ਮਜ਼ਦੂਰਾਂ ਦੀ ਵਧਦੀ ਗਿਣਤੀ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਹੀਂ ਹੋ ਰਹੀ
ਸਨੌਰ, 10 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਹਲਕਾ ਸਨੌਰ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਦੂਜੇ ਪਾਸੇ ਇਨ੍ਹਾਂ ਮਜ਼ਦੂਰਾਂ ਦੀ ਪਛਾਣ ਅਤੇ ਸੁਰੱਖਿਆ ਨਾਲ ਜੁੜੀ ਕਿਰਾਏਦਾਰ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਸ
ਸਨੌਰ-ਨੂਰਖੇੜੀਆ ਰੋਡ ’ਤੇ ਇੱਟਾਂ ਦੇ ਭੱਠੇ ’ਤੇ ਪ੍ਰਵਾਸੀ ਮਜ਼ਦੂਰ। ਤਸਵੀਰ : ਗੀਤਵਿੰਦਰ ਸਿੰਘ ਸੋਖਲ
11-11-2026
ਸਨੌਰ, 10 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਹਲਕਾ ਸਨੌਰ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਦੂਜੇ ਪਾਸੇ ਇਨ੍ਹਾਂ ਮਜ਼ਦੂਰਾਂ ਦੀ ਪਛਾਣ ਅਤੇ ਸੁਰੱਖਿਆ ਨਾਲ ਜੁੜੀ ਕਿਰਾਏਦਾਰ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੰਜਾਬ ਪੁਲਿਸ ਵੱਲੋਂ ਕਾਫ਼ੀ ਸਮਾਂ ਪਹਿਲਾਂ ਮਕਾਨ ਮਾਲਕਾਂ ਨੂੰ ਆਪਣੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਜਾਗਰੂਕ ਕਰਨ ਅਤੇ ਇਸ ਸਬੰਧੀ ਉਪਰਾਲੇ ਸ਼ੁਰੂ ਕੀਤੇ ਗਏ ਸਨ, ਤਾਂ ਜੋ ਕਿਰਾਏ ’ਤੇ ਰਹਿਣ ਵਾਲੇ ਵਿਅਕਤੀਆਂ ਦੀ ਪਛਾਣ, ਪਤਾ ਅਤੇ ਹੋਰ ਜ਼ਰੂਰੀ ਜਾਣਕਾਰੀ ਪੁਲਿਸ ਕੋਲ ਉਪਲਬਧ ਰਹਿ ਸਕੇ। ਪਰੰਤੂ ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਸਨੌਰ ਵਿੱਚ 100 ਫ਼ੀਸਦੀ ਵਿੱਚੋਂ ਸਿਰਫ਼ 15 ਫ਼ੀਸਦੀ ਦੇ ਕਰੀਬ ਲੋਕਾਂ ਵਲੋਂ ਹੀ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਹੈ।ਜ਼ਿਕਰਯੋਗ ਹੈ ਕਿ ਬੀਤੇ ਕੁਝ ਮਹੀਨੇ ਪਹਿਲਾਂ ਸਨੌਰ ਵਿਚ ਪ੍ਰਵਾਸੀ ਮਜ਼ਦੂਰਾਂ ਦੀਆਂ ਦੋ ਧਿਰਾਂ ਵਿਚਕਾਰ ਹੋਈ ਲੜਾਈ ਨੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਲੜਾਈ ਵਿੱਚ ਸ਼ਾਮਲ ਦੋਵੇਂ ਧਿਰਾਂ ਖਾਲਸਾ ਕਲੋਨੀ ਦੇ ਇੱਕ ਮੁਹੱਲੇ ਵਿੱਚ ਰਹਿੰਦੀਆਂ ਸਨ, ਪਰ ਘਟਨਾ ਤੋਂ ਅਗਲੇ ਦਿਨ ਉਨ੍ਹਾਂ ਦੇ ਉੱਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਉਹ ਕਿੱਥੋਂ ਆਏ ਸਨ ਅਤੇ ਕਿੱਥੇ ਚਲੇ ਗਏ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਮੁਹੱਲਿਆਂ ਵਿੱਚ ਮਕਾਨ ਮਾਲਕਾਂ ਵੱਲੋਂ ਕਾਰੋਬਾਰ ਦੇ ਨਾਂ ’ਤੇ ਆਪਣੇ ਮਕਾਨ ਪ੍ਰਵਾਸੀ ਮਜ਼ਦੂਰਾਂ ਨੂੰ ਕਿਰਾਏ ’ਤੇ ਦਿੱਤੇ ਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਤਕਰੀਬਨ 50 ਗਜ਼ ਦੇ ਛੋਟੇ ਮਕਾਨਾਂ ਵਿੱਚ 15-15 ਮੈਂਬਰਾਂ ਦੇ ਰਹਿਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਇਸ ਨਾਲ ਜਿੱਥੇ ਰਹਿਣ-ਸਹਿਣ ਅਤੇ ਸਫ਼ਾਈ ਦੇ ਪ੍ਰਬੰਧਾਂ ’ਤੇ ਸਵਾਲ ਉੱਠਦੇ ਹਨ, ਉੱਥੇ ਹੀ ਕਿਰਾਏਦਾਰਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਵੀ ਜ਼ਰੂਰੀ ਬਣ ਜਾਂਦੀ ਹੈ। ਕੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਸ ਪਾਸੇ ਕੋਈ ਠੋਸ ਕਦਮ ਚੁੱਕਿਆ ਜਾਵੇਗਾ ਜਾਂ ਫਿਰ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਦੇ ਨਿਯਮ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿਣਗੇ ? ਇਸ ਸਬੰਧੀ ਸਾਂਝ ਕੇਂਦਰ ਦੇ ਇੰਚਾਰਜ ਸੁਖਜਿੰਦਰ ਸਿੰਘ ਨਾਲ ਫ਼ੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਡੀ ਸੀ ਪਟਿਆਲਾ ਦੀ ਰਹਿਨੁਮਾਈ ਹੇਠ ਕਈ ਵਾਰ ਵੱਖ ਵੱਖ ਤਰਾਂ ਦੇ ਸੈਮੀਨਾਰ ਲਗਾਏ ਜਾਂਦੇ ਹਨ ਅਤੇ ਲੋਕਾਂ ਨੂੰ ਅਵੇਅਰ ਕੀਤਾ ਜਾਂਦਾ ਹੈ।