11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਾਜਾਇਜ਼ ਸ਼ਰਾਬ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਡੀ. ਆਈ. ਜੀ. ਚਾਹਲ ਵਲੋਂ ਐਸ. ਐਸ. ਪੀ. ਤੇ ਹਰਿਆਣਾ ਦੇ ਅਫਸਰਾਂ ਨਾਲ ਬੈਠਕ

ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪਟਿਆਲਾ ਰੇਂਜ ਦੇ ਡੀ. ਆਈ.

ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਨੇ ਰੇਂਜ ’ਚ ਨਾਜਾਇਜ਼ ਸ਼ਰਾਬ ਤੇ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਐਸ. ਐਸ. ਪੀ. ਸੰਗਰੂਰ ਰਵਜੋਤ ਕੌਰ ਤੇ ਪਟਿਆਲਾ ਦੇ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ, ਐਸ. ਪੀ. ਅੰਬਾਲਾ ਅਜੀਤ ਸਿੰਘ ਸੇਖਾਵਤ, ਐਸ. ਐਸ. ਪੀ. ਫਤਿਆਬਾਦ ਨਕੀਤਾ ਖੱਟਰ, ਐਸ. ਪੀ. ਜੀਂਦ ਐਮ. ਐਸ. ਉਪਾਸਨਾ, ਐਸ. ਪੀ. ਕੈਥਲ ਮਨਪ੍ਰੀਤ ਸਿੰਘ ਸੂਦਨ, ਐਸ. ਪੀ. ਸੰਗਰੂਰ ਸੁਖਅੰਮ੍ਰਿਤ ਸਿੰਘ ਰੰਧਾਵਾ ਨਾਲ ਬੈਠਕ ਕੀਤੀ। ਮੀਟਿੰਗ ਸੰਬੰਧੀ ਡੀ. ਆਈ. ਜੀ. ਚਾਹਲ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਵਿਚ ਆਪਸੀ ਤਾਲਮੇਲ ਅਤੇ ਸਰਹੱਦੀ ਖੇਤਰਾਂ ਵਿਚ ਪੋਸਟਾਂ ਤੇ ਸੁਰੱਖਿਆ ਵਧਾਉਣ ਸੰਬੰਧੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨਾਲ ਸਾਂਝੇ ਤੌਰ ’ਤੇ ਕੰਮ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਉਂਤਬੰਦੀ ਕੀਤੀ ਗਈ ਹੈ। ਇਸ ਦੇ ਨਾਲ ਹੀ ਭਗੌੜੇ ਤੇ ਲੋੜੀਂਦੇ ਤਸਕਰਾਂ ਨੂੰ ਫੜਨ ਲਈ ਵੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਸੰਬੰਧੀ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।