11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚੋਣ ਪ੍ਰਕਿਰਿਆ ਬਾਰੇ ਜਾਗਰੂਕਤਾ ਲਈ ਸਕੂਲਾਂ ਤੇ ਕਾਲਜਾਂ ਵਿਚ ਹੋਣਗੇ ਮੁਕਾਬਲੇ

ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਯੂਨੀਵਰਸਿਟੀਆਂ, ਤਕਨੀਕੀ ਸੰਸਥਾਵਾਂ, ਕਾਲਜਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਇਹ ਮੁਕਾਬਲੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਰਵਾਉਣ ਲਈ ਕਿਹਾ ਗਿਆ ਹੈ।

ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਯੂਨੀਵਰਸਿਟੀਆਂ, ਤਕਨੀਕੀ ਸੰਸਥਾਵਾਂ, ਕਾਲਜਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਇਹ ਮੁਕਾਬਲੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਰਵਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦਾ ਮਕਸਦ ਭਵਿੱਖ ਦੇ ਅਤੇ ਨੌਜਵਾਨ ਵੋਟਰਾਂ ਵਿਚ ਚੋਣ ਸੂਚੀ ਅਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ। ਜਾਰੀ ਹਦਾਇਤਾਂ ਅਨੁਸਾਰ ਸੰਸਥਾ ਪੱਧਰ ‘ਤੇ ਮੁਕਾਬਲੇ ਕਰਵਾਉਣ ਅਤੇ ਹਰੇਕ ਮੁਕਾਬਲੇ ਵਿੱਚੋਂ ਦੋ ਵਿਦਿਆਰਥੀਆਂ ਦੀ ਚੋਣ 11 ਅਤੇ 12 ਨਵੰਬਰ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਪੱਧਰ ਦੇ ਮੁਕਾਬਲੇ 17 ਨਵੰਬਰ ਨੂੰ ਕਰਵਾਏ ਜਾਣਗੇ, ਜਿਸ ਵਿੱਚ ਹਰੇਕ ਹਲਕੇ ਵਿੱਚੋਂ ਹਰੇਕ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਹੋਵੇਗੀ। ਜ਼ਿਲ੍ਹਾ ਪੱਧਰ ਦਾ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ, ਜਦਕਿ ਨਤੀਜਿਆਂ ਦਾ ਐਲਾਨ ਅਤੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ 20 ਨਵੰਬਰ ਨੂੰ ਮੁਕੰਮਲ ਕੀਤੀ ਜਾਵੇਗੀ। ਸਾਰੀਆਂ ਸੰਸਥਾਵਾਂ ਵੱਲੋਂ ਜ਼ਿਲ੍ਹਾ ਪੱਧਰੀ ਪਾਲਣਾ ਰਿਪੋਰਟ 23 ਨਵੰਬਰ ਤੱਕ ਜਮ੍ਹਾਂ ਕਰਵਾਈ ਜਾਵੇਗੀ। ਲੇਖ ਮੁਕਾਬਲੇ ਲਈ ਵਿਦਿਆਰਥੀਆਂ ਨੂੰ ‘ਸ਼ੁੱਧ ਵੋਟਰ ਸੂਚੀ ਦੀ ਮਹੱਤਤਾ’ ਅਤੇ ‘ਵੋਟਿੰਗ ਦੀ ਮਹੱਤਤਾ’ ਵਿਸ਼ਿਆਂ ਵਿੱਚੋਂ ਕਿਸੇ ਇੱਕ ਵਿਸ਼ੇ ‘ਤੇ ਲੇਖ ਲਿਖਣਾ ਹੋਵੇਗਾ। ਸਕੂਲੀ ਵਿਦਿਆਰਥੀਆਂ ਲਈ ਲੇਖ ਦੀ ਸ਼ਬਦ ਸੀਮਾ 500 ਤੋਂ 800 ਸ਼ਬਦ ਅਤੇ ਕਾਲਜ ਵਿਦਿਆਰਥੀਆਂ ਲਈ 800 ਤੋਂ 1200 ਸ਼ਬਦ ਨਿਰਧਾਰਤ ਕੀਤੀ ਗਈ ਹੈ। ਲੇਖ ਅੰਗਰੇਜ਼ੀ, ਹਿੰਦੀ ਜਾਂ ਸੂਬੇ ਦੀ ਸਰਕਾਰੀ ਭਾਸ਼ਾ ਵਿੱਚ ਲਿਖੇ ਜਾ ਸਕਦੇ ਹਨ। ਕੁਇਜ਼ ਮੁਕਾਬਲੇ ਵਿੱਚ ਵੋਟਰ ਸੂਚੀ ਦੀ ਤਿਆਰੀ, ਈ.ਵੀ.ਐੱਮ. ਅਤੇ ਵੀ.ਵੀ.ਪੈਟ, ਵੋਟਿੰਗ ਪ੍ਰਕਿਰਿਆ ਅਤੇ ਗਿਣਤੀ ਪ੍ਰਕਿਰਿਆ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਹਦਾਇਤਾਂ ਅਨੁਸਾਰ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਐਂਟਰੀਆਂ ਮੌਲਿਕ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਵਿੱਚ ਕਿਸੇ ਕਿਸਮ ਦੀ ਨਕਲ ਜਾਂ ਏ.ਆਈ. ਰਾਹੀਂ ਤਿਆਰ ਕੀਤੀ ਸਮੱਗਰੀ ਦੀ ਵਰਤੋਂ ਨਹੀਂ ਹੋਣੀ ਚਾਹੀਦੀ। 18 ਸਾਲ ਤੋਂ ਘੱਟ ਉਮਰ ਦੇ ਭਾਗੀਦਾਰਾਂ ਲਈ ਲੋੜ ਅਨੁਸਾਰ ਮਾਪਿਆਂ ਦੀ ਸਹਿਮਤੀ ਵੀ ਪ੍ਰਾਪਤ ਕੀਤੀ ਜਾਵੇਗੀ। ਸਾਰੀਆਂ ਸੰਸਥਾਵਾਂ ਨੂੰ ਸਬੰਧਤ ਵਿਧਾਨ ਸਭਾ ਹਲਕੇ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਉਣ ਅਤੇ ਨਿਰਧਾਰਤ ਸਮੇਂ ਅੰਦਰ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪਿਛਲੀ ਖ਼ਬਰ 70 ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ- 14,17,19 ਲੜਕੇ/ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆ... ਅਗਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਹੱਕ ਨਾ ਦਿੱਤੇ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਭੁਗਤਣਾ ਪੈ ਸਕਦਾ ਸਿਆਸੀ ਖ਼ਮਿਆਜ਼ਾ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।