11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲੋੜਵੰਦ ਬੱਚਿਆਂ ਦੀ ਸਿੱਖਿਆ ਦਾ ਸੁਨੇਹਾ ਲੈ ਕੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ’ਤੇ ਨਿਕਲੇ ਸੇਵਾਮੁਕਤ ਆਈ. ਆਰ. ਐੱਸ. ਅਧਿਕਾਰੀ

ਪਟਿਆਲਾ, 10 ਨਵੰਬਰ (ਅ. ਸ.

ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਅ.ਸ. ਆਹਲੂਵਾਲੀਆ)-ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਦੀ ਸਿੱਖਿਆ ਪ੍ਰਤੀ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸੇਵਾਮੁਕਤ ਆਈ. ਆਰ. ਐੱਸ. ਅਧਿਕਾਰੀ ਰਾਜੀਵ ਕੌਸ਼ਲ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ 4000 ਕਿੱਲੋਮੀਟਰ ਦੀ ਸਾਈਕਲ ਯਾਤਰਾ ’ਤੇ ਨਿਕਲੇ ਹੋਏ ਹਨ। ਉਨ੍ਹਾਂ ਵਲੋਂ ਇਹ ਯਾਤਰਾ 40 ਦਿਨਾਂ ਵਿਚ ਪੂਰੀ ਕਰਨ ਦਾ ਟੀਚਾ ਰੱਖਿਆ ਗਿਆ ਹੈ। 1 ਨਵੰਬਰ ਨੂੰ ਸ੍ਰੀਨਗਰ ਦੀ ਪ੍ਰਸਿੱਧ ਡੱਲ ਝੀਲ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਖਨੌਰੀ ਪਹੁੰਚਣ ’ਤੇ ਚਾਰਟਰਡ ਅਕਾਊਂਟੈਂਟ ਰਵੀ ਗੋਇਲ ਨੇ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਸੇਵਾਮੁਕਤ ਸਹਾਇਕ ਕਮਿਸ਼ਨਰ ਰਾਜੀਵ ਕੌਸ਼ਲ ਨੇ ਦੱਸਿਆ ਕਿ ਉਹ ਪਟਿਆਲਾ ਦੀ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਅਤੇ ਗ੍ਰੀਨ ਬਾਈਕਰਜ਼ ਐਂਡ ਰਨਰਜ਼ ਕਲੱਬ ਪਟਿਆਲਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਟੀਚਾ 10 ਦਸੰਬਰ ਤੱਕ ਕੰਨਿਆਕੁਮਾਰੀ ਪਹੁੰਚਣ ਦਾ ਹੈ। ਖ਼ਾਸ ਗੱਲ ਇਹ ਹੈ ਕਿ 10 ਦਸੰਬਰ ਨੂੰ ਉਨ੍ਹਾਂ ਦਾ 61ਵਾਂ ਜਨਮ ਦਿਨ ਵੀ ਹੈ ਤੇ ਉਹ ਇਸ ਵਾਰ ਆਪਣਾ ਜਨਮਦਿਨ ਸਾਈਕਲ ਯਾਤਰਾ ਪੂਰੀ ਕਰਕੇ ਕੰਨਿਆਕੁਮਾਰੀ ਵਿਖੇ ਮਨਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਸਮਾਜ ਨੂੰ ਇਹ ਸੁਨੇਹਾ ਦੇਣਾ ਹੈ ਕਿ ਜੇਕਰ ਸਮਾਜ ਦਾ ਹਰ ਸਮਰੱਥ ਵਿਅਕਤੀ ਕਿਸੇ ਇਕ ਲੋੜਵੰਦ ਬੱਚੇ ਦੀ ਪੂਰੀ ਪੜ੍ਹਾਈ ਦੀ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਚੁੱਕ ਲਵੇ ਤਾਂ ਕਈ ਹੋਣਹਾਰ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। ਅੰਤ ’ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਕਲਿੰਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ, ਕਿਉਂਕਿ ਇਹ ਸਿਹਤ ਲਈ ਬਹੁਤ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਸਿਹਤ ਦੇ ਨਾਲ-ਨਾਲ ਕਿਸੇ ਲੋੜਵੰਦ ਬੱਚੇ ਦੇ ਭਵਿੱਖ ਦੀ ਚਿੰਤਾ ਵੀ ਕਰੇ ਤਾਂ ਇਕ ਬਿਹਤਰ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਲਾਹੋਰੀ ਗੇਟ ਨੇ ਭਗਵਾਨ ਵਿਸ਼ਵਕਰਮਾ ਦਾ ਮਹਾਨ ਪੂਜਾ ਉਤਸਵ ਮਨਾਇਆ ਅਗਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਦੀ ‘ਹੁਣ ਮੌਕਾ ਪੰਜਾਬ ਨੂੰ’ ਯਾਤਰਾ ਨੂੰ ਲੈ ਕੇ ਹੋਈ ਪਾਰਟੀ ਵਰਕਰਾਂ ਦੀ ਲਾਲਕਾ ਦੀ ਅਗਵਾਈ ਹੇਠ ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।