11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਾਭਾ ਦੀ ਮੁੱਖ ਮੰਡੀ ’ਚ ਝੋਨੇ ਦੀ ਖਰੀਦ ਹੋਈ ਬੰਦ, ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਹੋਏ ਪ੍ਰੇਸ਼ਾਨ ਪੰਜਾਬ ਸਰਕਾਰ ਕੇਂਦਰ ਨਾਲ ਰਾਬਤਾ ਕਰਕੇ ਤੁਰੰਤ ਸ਼ੁਰੂ ਕਰਵਾਵੇ ਝੋਨੇ ਦੀ ਖਰੀਦ-ਪ੍ਰਧਾਨ ਅਲਹੌਰਾਂ

ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਏਸ਼ੀਆ ਦੀ ਦੂਜੇ ਨੰਬਰ ’ਤੇ ਜਾਣੀ ਜਾਂਦੀ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਜਿਥੇ ਝੋਨੇ ਦੇ ਢੇਰਾਂ ਦੇ ਅੰਬਾਰ ਲੱਗ ਗਏ ਹਨ, ਉਥੇ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਨੂੰ ਲੈ ਕੇ ਨਾਭਾ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ ਤੇ ਪ੍ਰੇਮ ਜਿੰਦਲ ਰੋਹਟੀ ਵਾਲੇ ਨੇ ਕਿਹਾ ਕਿ ਝੋਨੇ ਦੀ ਖਰੀਦ ਬੰਦ ਹੋਣ ਨਾਲ ਆੜ੍ਹਤੀਆਂ ਨੂੰ ਤਾਂ ਨੁਕਸਾਨ ਹੋਵੇਗਾ ਹੀ, ਇਸ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨ ਅਤੇ ਹੱਥੀ ਮਿਹਨਤ ਕਰਨ ਵਾਲੇ ਮਜ਼ਦੂਰ ਨੂੰ ਵੀ ਖਰੀਦ ਬੰਦ ਹੋਣ ਦਾ ਭਾਰੀ ਨੁਕਸਾਨ ਹੋਵੇਗਾ, ਕਿਉਂ ਜੋ ਮਜ਼ਦੂਰਾਂ ਨੂੰ ਪਿਛਲੇ ਦੋ ਤਿੰਨ ਦਿਨਾਂ ਤੋਂ ਕੰਮ ਨਹੀਂ ਮਿਲ ਰਿਹਾ।

ਅਜੀਤ ਡੈਸਕ 11-11-2026
ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਏਸ਼ੀਆ ਦੀ ਦੂਜੇ ਨੰਬਰ ’ਤੇ ਜਾਣੀ ਜਾਂਦੀ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਜਿਥੇ ਝੋਨੇ ਦੇ ਢੇਰਾਂ ਦੇ ਅੰਬਾਰ ਲੱਗ ਗਏ ਹਨ, ਉਥੇ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਨੂੰ ਲੈ ਕੇ ਨਾਭਾ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ ਤੇ ਪ੍ਰੇਮ ਜਿੰਦਲ ਰੋਹਟੀ ਵਾਲੇ ਨੇ ਕਿਹਾ ਕਿ ਝੋਨੇ ਦੀ ਖਰੀਦ ਬੰਦ ਹੋਣ ਨਾਲ ਆੜ੍ਹਤੀਆਂ ਨੂੰ ਤਾਂ ਨੁਕਸਾਨ ਹੋਵੇਗਾ ਹੀ, ਇਸ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨ ਅਤੇ ਹੱਥੀ ਮਿਹਨਤ ਕਰਨ ਵਾਲੇ ਮਜ਼ਦੂਰ ਨੂੰ ਵੀ ਖਰੀਦ ਬੰਦ ਹੋਣ ਦਾ ਭਾਰੀ ਨੁਕਸਾਨ ਹੋਵੇਗਾ, ਕਿਉਂ ਜੋ ਮਜ਼ਦੂਰਾਂ ਨੂੰ ਪਿਛਲੇ ਦੋ ਤਿੰਨ ਦਿਨਾਂ ਤੋਂ ਕੰਮ ਨਹੀਂ ਮਿਲ ਰਿਹਾ। ਪ੍ਰਧਾਨ ਕਰਮਜੀਤ ਸਿੰਘ ਅਲਹੌਰਾ, ਸੁਰਿੰਦਰ ਗੁਪਤਾ ਤੇ ਪ੍ਰੇਮ ਜਿੰਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਏ ਤਾਂ ਜੋ ਆੜਤੀ, ਕਿਸਾਨ ਮਜ਼ਦੂਰ ਵੱਡੇ ਨੁਕਸਾਨ ਤੋਂ ਬਚ ਸਕਣ। - ਕੀ ਕਹਿਣਾ ਹੈ ਮੰਡੀ ਸੁਪਰਵਾਈਜ਼ਰ ਦਾ ਮੰਡੀ ਦੇ ਸੁਪਰਵਾਈਜ਼ਰ ਦਲਵੀਰ ਸਿੰਘ ਖੱਟੜਾ ਨੇ ਕਿਹਾ ਕਿ ਨਾਭਾ ਦੀ ਮੁੱਖ ਮੰਡੀ ਵਿਚ ਝੋਨੇ ਦੀ ਫਸਲ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਮਾਰਕੀਟ ਕਮੇਟੀ ਨਾਭਾ ਅਧੀਨ ਪੈਂਦੇ 14 ਖਰੀਦ ਕੇਂਦਰਾਂ ਵਿਚ ਝੋਨੇ ਦੀ ਫਸਲ ਦੀ ਖਰੀਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਵਿਚ ਨਾਭਾ ਮੁੱਖ ਮੰਡੀ ਵਿਚ 80283 ਮੈਟ੍ਰਿਕ ਟਨ ਝੋਨਾ ਪਹੁੰਚ ਚੁੱਕਿਆ ਹੈ ਜਦਕਿ 72631 ਮੈਟ੍ਰਿਕ ਟਨ ਖਰੀਦ ਕੇਂਦਰਾਂ ਵਿਚ ਝੋਨੇ ਦੀ ਫਸਲ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਨਾਭਾ ਮੁੱਖ ਮੰਡੀ ਅਤੇ ਖਰੀਦ ਕੇਂਦਰਾਂ ਵਿਚ 1,52,914 ਮੈਟ੍ਰਿਕ ਟਨ ਝੋਨੇ ਦੀ ਫਸਲ ਪਹੁੰਚ ਚੁੱਕੀ ਹੈ ਅਤੇ ਭਰੇ ਹੋਏ ਮਾਲ ਦੀ ਲਿਫਟਿੰਗ ਦਾ ਕੰਮ ਨਿਰੰਤਰ ਚੱਲ ਰਿਹਾ ਹੈ।
ਪਿਛਲੀ ਖ਼ਬਰ ਕਿਹਾ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਅਗਲੀ ਖ਼ਬਰ ਵਿਸ਼ਵਕਰਮਾ ਮੰਦਰ ਲਾਹੋਰੀ ਗੇਟ ਨੇ ਭਗਵਾਨ ਵਿਸ਼ਵਕਰਮਾ ਦਾ ਮਹਾਨ ਪੂਜਾ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।