13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਸ਼ੇ ਨੂੰ ਠੱਲ੍ਹ ਪਾਉਣ ’ਚ ਪੰਜਾਬ ਸਰਕਾਰ ਹੋਈ ਨਾਕਾਮ-ਬਰਿੰਦਰ ਬਿੱਟੂ

ਨਾਭਾ,12 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਨ ਸਭਾ ਹਲਕਾ ਨਾਭਾ ਤੋਂ ਪਾਰਟੀ ਆਗੂ ਬਰਿੰਦਰ ਕੁਮਾਰ ਬਿੱਟੂ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ‘ਤੇ ਹਾਲਾਤ ਇਸ ਦੇ ਬਿਲਕੁਲ ਉਲਟ ਹਨ ਅਤੇ ਨੌਜਵਾਨ ਪੀੜ੍ਹੀ ਲਗਾਤਾਰ ਨਸ਼ਿਆਂ ਦੀ ਦਲਦਲ ਵਿੱਚ ਧੱਸਦੀ ਹੀ ਜਾ ਰਹੀ ਹੈ।

ਅਜੀਤ ਡੈਸਕ 13-11-2026
ਨਾਭਾ,12 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਨ ਸਭਾ ਹਲਕਾ ਨਾਭਾ ਤੋਂ ਪਾਰਟੀ ਆਗੂ ਬਰਿੰਦਰ ਕੁਮਾਰ ਬਿੱਟੂ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ‘ਤੇ ਹਾਲਾਤ ਇਸ ਦੇ ਬਿਲਕੁਲ ਉਲਟ ਹਨ ਅਤੇ ਨੌਜਵਾਨ ਪੀੜ੍ਹੀ ਲਗਾਤਾਰ ਨਸ਼ਿਆਂ ਦੀ ਦਲਦਲ ਵਿੱਚ ਧੱਸਦੀ ਹੀ ਜਾ ਰਹੀ ਹੈ। ਬਰਿੰਦਰ ਬਿੱਟੂ ਨੇ ਅੱਗੇ ਕਿਹਾ ਕਿ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ਅਤੇ ਵਧ ਰਹੇ ਨਸ਼ਿਆਂ ਕਾਰਨ ਪੰਜਾਬ ਦਾ ਵਿਕਾਸ ਪੂਰੀ ਤਰ੍ਹਾਂ ਰੁਕ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਸੂਬੇ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢ ਸਕਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਹੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਹੋਵੇਗਾ ਅਤੇ ਸੂਬਾ ਫਿਰ ਤੋਂ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਤੁਰੇਗਾ। ਇਸ ਮੌਕੇ ਉਨ੍ਹਾਂ ਹਲਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਵਿੱਢੀ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਾਥ ਦੇਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਸ਼੍ਰੋਮ਼੍ਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਰਣਧੀਰ ਸਿੰਘ ਰੱਖੜਾ, ਭੁਪਿੰਦਰ ਸਿੰਘ ਸੇਖੂਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾ... ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।