ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਪੰਜਾਬ ਤਰੱਕੀ ਕਰ ਸਕਦਾ ਹੈ-ਜਥੇਦਾਰ ਚੌਧਰੀਮਾਜਰਾ
ਨਾਭਾ, 12 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਕੇਵਲ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਸੰਭਵ ਹੋ ਸਕਦੀ ਹੈ। ਗੱਲਬਾਤ ਕਰਦੇ ਹੋਏ ਜਥੇਦਾਰ ਚੌਧਰੀਮਾਜਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ।
ਅਜੀਤ ਡੈਸਕ
13-11-2026