13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੌਂਸਲਰ ਸ਼ਿਵਰਾਜ ਵਿਰਕ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਦੇ ਪੁੱਤਰ ਅਤੇ ਵਾਰਡ ਨੰ. 10 ਤੋਂ ਕੌਂਸਲਰ ਸ਼ਿਵਰਾਜ ਵਿਰਕ ਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜਰਨਲ ਸਕੱਤਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

ਸ੍ਰੀ ਅਰਵਿੰਦ ਕੇਜਰੀਵਾਲ ਨੂੰ ਬੁੱਕਾਂ ਦਿੰਦੇ ਹੋਏ ਕੌਂਸਲਰ ਸ਼ਿਵਰਾਜ ਸਿੰਘ ਵਿਰਕ। ਅਜੀਤ ਤਸਵੀਰ 13-11-2026
ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਦੇ ਪੁੱਤਰ ਅਤੇ ਵਾਰਡ ਨੰ. 10 ਤੋਂ ਕੌਂਸਲਰ ਸ਼ਿਵਰਾਜ ਵਿਰਕ ਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜਰਨਲ ਸਕੱਤਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਸੰਬੰਧੀ ਕੌਂਸਲਰ ਸ਼ਿਵਰਾਜ ਸਿੰਘ ਨੇ ‘ਅਜੀਤ’ ਨੂੰ ਦੱਸਿਆ ਕਿ ਉਨ੍ਹਾਂ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਸ੍ਰੀ ਕੇਜਰੀਵਾਲ ਨੂੰ ਮੌਜੂਦਾ ਸਥਿਤੀ ਸੰਬੰਧੀ ਦੱਸਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਵਾਰਡ ਅਤੇ ਬਲਾਕ ਪੱਧਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਚਰਚਾ ਹੋਈ। ਕੌਂਸਲਰ ਸ਼ਿਵਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਲੋਕ ਪੱਖੀ ਕੰਮਾਂ ਕਰ ਕੇ ਹੀ ਨੌਜਵਾਨ ਪੀੜ੍ਹੀ ਆਪਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤਕ ਕਿਸੇ ਵੀ ਸਰਕਾਰ ਨੇ ਅਜਿਹੇ ਕੰਮ ਨਹੀਂ ਕੀਤੇ ਜਿਹੜੇ ਆਮ ਆਦਮੀ ਪਾਰਟੀ ਨੇ ਕੀਤੇ ਹਨ। ਜਿਸ ’ਚ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਬੀਬੀਆਂ ਨੂੰ ਬੱਸਾਂ ਦਾ ਕਿਰਾਇਆ ਮੁਫ਼ਤ ਅਤੇ ਮੁਫ਼ਤ ਪੜ੍ਹਾਈ ਦੀ ਸਹੂਲਤ ਸੂਬੇ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਸੰਬੰਧੀ ਵੀ ਵਿਸਥਾਰਪੂਰਵਕ ਸ੍ਰੀ ਕੇਜਰੀਵਾਲ ਨਾਲ ਚਰਚਾ ਹੋਈ। ਕੇਜਰੀਵਾਲ ਨੇ ਕਿਹਾ ਕਿ ਪਾਰਟੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਨੌਜਵਾਨ ‘ਆਪ’ ਪਾਰਟੀ ਦੇ ਭਵਿੱਖ ਦੇ ਵਿਧਾਇਕ ਹੋਣਗੇ।
ਪਿਛਲੀ ਖ਼ਬਰ ਗੌਰਵ ਸੰਧੂ ਨੇ ਹਲਕਾ ਸਨੌਰ ਤੋਂ ਸਾਥੀਆਂ ਸਮੇਤ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ’ਚ ਭਰੀ ਹਾਜ਼ਰੀ ਅਗਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।