13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਜੋਤ ਸਿੰਘ ਸੰਨੀ ਨੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ

ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿਚ ਉਸ ਵੇਲੇ ਇਕ ਸਕਾਰਾਤਮਿਕ ਪਹਿਲਕਦਮੀ ਦੇਖਣ ਨੂੰ ਮਿਲੀ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਹਲਕਾ ਸਨੌਰ ਦੇ ਯੂਥ ਪ੍ਰਭਾਰੀ ਹਰਜੋਤ ਸਿੰਘ ਸੰਨੀ ਨੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਵਿਸ਼ੇਸ਼ ਤੌਰ ’ਤੇ ਪਲੇਠੀ ਮੀਟਿੰਗ ਕੀਤੀ। ਇਸ ਅਹਿਮ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਯੂਥ ਪ੍ਰਭਾਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜੋਤ ਸਿੰਘ ਸੰਨੀ ਅਤੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਪਲੇਠੀ ਬੈਠਕ ਬੇਹਦ ਸੁਖਾਵੇਂ ਅਤੇ ਉਸਾਰੂ ਮਾਹੌਲ ਵਿਚ ਸੰਪੰਨ ਹੋਈ।

ਅਜੀਤ ਡੈਸਕ 13-11-2026
ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿਚ ਉਸ ਵੇਲੇ ਇਕ ਸਕਾਰਾਤਮਿਕ ਪਹਿਲਕਦਮੀ ਦੇਖਣ ਨੂੰ ਮਿਲੀ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਹਲਕਾ ਸਨੌਰ ਦੇ ਯੂਥ ਪ੍ਰਭਾਰੀ ਹਰਜੋਤ ਸਿੰਘ ਸੰਨੀ ਨੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਵਿਸ਼ੇਸ਼ ਤੌਰ ’ਤੇ ਪਲੇਠੀ ਮੀਟਿੰਗ ਕੀਤੀ। ਇਸ ਅਹਿਮ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਯੂਥ ਪ੍ਰਭਾਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜੋਤ ਸਿੰਘ ਸੰਨੀ ਅਤੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਪਲੇਠੀ ਬੈਠਕ ਬੇਹਦ ਸੁਖਾਵੇਂ ਅਤੇ ਉਸਾਰੂ ਮਾਹੌਲ ਵਿਚ ਸੰਪੰਨ ਹੋਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨਾਲ ਸੰਬੰਧਿਤ ਬੁਨਿਆਦੀ ਸਮੱਸਿਆਵਾਂ, ਨੌਜਵਾਨ ਵਰਗ ਨੂੰ ਦਰਪੇਸ਼ ਮੁਸ਼ਕਲਾਂ, ਖੇਡ ਮੈਦਾਨਾਂ ਦੀ ਲੋੜ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਥ ਆਗੂਆਂ ਨੇ ਆਖਿਆ ਕਿ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਲਾਕੇ ਦੇ ਵਿਕਾਸ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਚੁਣੇ ਹੋਏ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਨਾ ਅਤੇ ਲੋਕ-ਮੁੱਦਿਆਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਾਹਮਣੇ ਹਲਕਾ ਸਨੌਰ ਦੇ ਨੌਜਵਾਨਾਂ ਨਾਲ ਜੁੜੇ ਕਈ ਅਹਿਮ ਮੁੱਦੇ ਅਤੇ ਇਲਾਕਾ ਨਿਵਾਸੀਆਂ ਦੀਆਂ ਜਾਇਜ਼ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਵਿਧਾਇਕ ਵਲੋਂ ਬੜੇ ਧਿਆਨ ਨਾਲ ਨੋਟ ਕੀਤਾ ਗਿਆ। ਹਰਜੋਤ ਸਿੰਘ ਸੰਨੀ ਅਤੇ ਜਰਨੈਲ ਸਿੰਘ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੇ ਵਿਕਾਸ ਕਾਰਜਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਰੱਖੇ ਗਏ ਸਾਰੇ ਜਾਇਜ਼ ਸੁਝਾਵਾਂ ਅਤੇ ਮੰਗਾਂ ’ਤੇ ਗੰਭੀਰਤਾ ਨਾਲ ਗ਼ੌਰ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਢੁਕਵੇਂ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਯੂਥ ਵਿੰਗ ਦੇ ਹੋਰ ਸਾਥੀ ਮੀਤ ਪ੍ਰਧਾਨ ਵੈਭਵ ਰਤਨ, ਮੀਤ ਪ੍ਰਧਾਨ ਧਰਮਿੰਦਰ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਸੁਰਿੰਦਰ ਸਿੰਘ, ਯੁਵਾ ਮੋਰਚਾ ਮੈਂਬਰ ਵਿਸ਼ਾਲਜੀਤ, ਯੁਵਾ ਮੈਂਬਰ ਬੰਟੀ ਸ਼ਰਮਾ ਅਤੇ ਹੋਰ ਯੂਥ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਗੋਬਿੰਦ ਬਾਗ ਵਿਖੇ ਕਾਂਗਰਸ ਨੂੰ ਝਟਕਾ, ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।