ਰਣਧੀਰ ਸਿੰਘ ਰੱਖੜਾ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਦੀ ਨਿਯੁਕਤੀ ਦਾ ਸਵਾਗਤ
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਜ਼ਿਲ੍ਹੇ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ, ਇਮਾਨਦਾਰੀ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹਨ।
ਅਜੀਤ ਡੈਸਕ
14-11-2026