ਆਮ ਆਦਮੀ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਿਲ
ਸਨੌਰ, 13 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ-114 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਨੌਰ ਸ਼ਹਿਰ ਦੇ ਵਾਰਡ ਨੰਬਰ 12 ਈਸ਼ਵਰ ਨਗਰ ਵਿਖੇ ਭਾਜਪਾ ਵੱਲੋਂ ਇੱਕ ਵੱਡਾ ਸ਼ਮੂਲੀਅਤ ਸਮਾਗਮ ਕਰਵਾਇਆ ਗਿਆ।
ਪ
ਪ੍ਰਧਾਨ ਜਸਪਾਲ ਸਿੰਘ ਭੰਗੂ ਗੰਗਰੋਲੀ ਨਾਲ ਵਿਧਾਇਕ ਪਠਾਣਮਜਾਰਾ, ਪ੍ਰਧਾਨ ਪ੍ਰਦੀਪ ਜੋਸ਼ਨ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ, ਸ਼ੌਕੀਨ ਧਰਮਕੋਟ ਤੇ ਹੋਰ ਨੂੰ ਸ਼ਾਮਿਲ ਕਰਵਾਉਂਦੇ ਹੋਏ।
14-11-2026
ਸਨੌਰ, 13 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ-114 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਨੌਰ ਸ਼ਹਿਰ ਦੇ ਵਾਰਡ ਨੰਬਰ 12 ਈਸ਼ਵਰ ਨਗਰ ਵਿਖੇ ਭਾਜਪਾ ਵੱਲੋਂ ਇੱਕ ਵੱਡਾ ਸ਼ਮੂਲੀਅਤ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਉੱਤਰੀ ਪਟਿਆਲਾ ਦੇ ਭਾਜਪਾ ਪ੍ਰਧਾਨ ਜਸਪਾਲ ਸਿੰਘ ਭੰਗੂ, ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਸਿੰਘ ਜੋਸ਼ਨ ਦੀ ਅਗਵਾਈ ਹੇਠ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਸ਼ਮੂਲੀਅਤ ਨੂੰ ਸਨੌਰ ਦੀ ਸਿਆਸਤ ਵਿੱਚ ਅਹਿਮ ਦੇਖਿਆ ਜਾ ਰਿਹਾ ਹੈ। ਸਮਾਗਮ ਦੌਰਾਨ ਨਗਰ ਕੌਂਸਲ ਦੇ ਕੌਂਸਲਰਾਂ ਸਮੇਤ ਹਲਕੇ ਦੇ ਕਈ ਵਿਅਕਤੀਆਂ ਨੇ ਭਾਜਪਾ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਵਾਰਡ ਨੰਬਰ 12 ਦੇ ਕੌਂਸਲਰ ਨਰਿੰਦਰ ਸਿੰਘ ਤੱਖਰ, ਵਾਰਡ ਨੰਬਰ 13 ਦੀ ਕੌਂਸਲਰ ਪਿੰਕੀ ਰਾਣੀ ਅਤੇ ਉਨ੍ਹਾਂ ਦੇ ਪਤੀ ਸ਼ੌਕੀਨ ਧਰਮਕੋਟ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਯੁਵਰਾਜ ਸਿੰਘ, ਮਹਿਕ ਸਿੰਘ, ਪ੍ਰਭਜੋਤ ਸਿੰਘ, ਮੋਹਿਤ ਥਿੰਦ, ਸੋਹਿਤ ਥਿੰਦ, ਹਰਮਨ ਮਾਹਲ, ਭੁਪਿੰਦਰ ਸਿੰਘ, ਜਸਕਰਨ ਸਿੰਘ ਕਲੇਰ, ਜਸੀ ਉਲਟਪੁਰ ਅਤੇ ਪ੍ਰਮਾਨੰਦ ਸਮੇਤ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਉੱਤਰੀ ਪਟਿਆਲਾ ਦੇ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨਵੇਂ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਕੰਮਕਾਜ ਨੂੰ ਨੇੜਿਓਂ ਦੇਖਿਆ ਹੈ ਅਤੇ ਉੱਥੋਂ ਦੇ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਕੋਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਲਈ ਕੁਝ ਨਹੀਂ ਹੈ ਅਤੇ ਸਰਕਾਰ ਵੱਲੋਂ ਕਰਜ਼ੇ ਦੇ ਸਹਾਰੇ ਕੰਮ ਚਲਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਜਿਹੜੀ ਵੀ ਚੀਜ਼ ਆਉਂਦੀ ਹੈ, ਉਸ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਵਿਧਾਇਕ ਨੇ ਪੰਜਾਬ ਦੇ ਲੋਕਾਂ ਨੂੰ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਕੰਮਕਾਜ ਨਾਲ ਤੁਲਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ 76 ਸੜਕਾਂ ਪਾਸ ਕਰਵਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਠੀਕ ਤਰ੍ਹਾਂ ਨਹੀਂ ਚੱਲ ਰਿਹਾ, ਜਦਕਿ ਭਾਜਪਾ ਦਾ ਕਾਰਡ ਚੱਲਦਾ ਹੈ। ਉਨ੍ਹਾਂ ਆਪਣੇ ਸਿਆਸੀ ਇਰਾਦੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਵੀ ਅਤੇ ਜਿੱਤਣਗੇ ਵੀ।