ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਬਨੂੜ ਰਾਜਪੁਰਾ ਕੌਮੀ ਮਾਰਗ ’ਤੇ ਸਥਿਤ ਨਿੱਜੀ ਯੂਨੀਵਰਸਿਟੀ ਵਿਚ ਪੜਦੀ ਬੀਸੀਏ ਭਾਗ ਪਹਿਲਾ ਦੀ 19 ਸਾਲਾ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਜਿਲ੍ਹਾ ਕੁਰੂਕਸ਼ੇਤਰ ਦੀ ਰਹਿਣ ਵਾਲੀ 19 ਸਾਲਾ ਅਨਿਕਾ ਜੋ ਕਿ ਬੀਸੀਏ ਦੇ ਸਮੈਸਟਰ ਪਹਿਲੇ ਦੀ ਵਿਦਿਆਰਥਣ ਸੀ ਨੇ ਅੱਜ ਆਪਣੇ ਹੋਸਟਲ ਵਿਚ ਪੱਖੇ ਨਾਲ ਲਟਕੇ ਖੁਦਕੁਸ਼ੀ ਕਰ ਲਈ ਹੈ।
ਅਜੀਤ ਡੈਸਕ
15-11-2026