15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ਦੇ ਵਿਰੋਧ ਮਗਰੋਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਉਪ ਮੰਡਲ ਮੈਜਿਸਟ੍ਰੇਟ ਨਾਭਾ ਨੇ ਕੀਤੀ ਪੁਸ਼ਟੀ, ਦੁਪਹਿਰ 2 ਵਜੇ ਤੋਂ ਖਰੀਦ ਬਹਾਲ-ਕੈਂਥ

ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਲਈ ਕਈ ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਸੀ। ਭਾਜਪਾ ਆਗੂ ਕੈਂਥ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਨਾਲ ਗੱਲ ਕੀਤੀ, ਜਿਨ੍ਹਾਂ ਨੇ ਪੁਸ਼ਟੀ ਕੀਤੀ ਕਿ ਅੱਜ ਦੁਪਹਿਰ 2 ਵਜੇ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 15-11-2026
ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਲਈ ਕਈ ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਸੀ। ਭਾਜਪਾ ਆਗੂ ਕੈਂਥ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਨਾਲ ਗੱਲ ਕੀਤੀ, ਜਿਨ੍ਹਾਂ ਨੇ ਪੁਸ਼ਟੀ ਕੀਤੀ ਕਿ ਅੱਜ ਦੁਪਹਿਰ 2 ਵਜੇ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਹੋ ਗਈ ਹੈ। ਕੈਂਥ ਨੇ ਕਿਹਾ ਕਿ ਜਦੋਂ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਲਈ ਸਰਕਾਰੀ ਖਰੀਦ ਦੀ ਆਖ਼ਰੀ ਮਿਤੀ 30 ਨਵੰਬਰ ਨਿਰਧਾਰਤ ਹੈ ਤਾਂ ਕਿਸਾਨਾਂ ਦੀ ਪੂਰੀ ਫ਼ਸਲ ਖਰੀਦੇ ਬਿਨਾਂ 11 ਨਵੰਬਰ ਨੂੰ ਖਰੀਦ ਬੰਦ ਕਰਨਾ ਸਰਕਾਰ ਦੀ ਜਵਾਬਦੇਹੀ ਉੱਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਨਾਲ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ, ਮੰਡੀ ਮਜ਼ਦੂਰਾਂ, ਟਰਾਂਸਪੋਰਟਰਾਂ ਅਤੇ ਰਾਈਸ ਮਿੱਲ ਉਦਯੋਗ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਹੈ। ਕੈਂਥ ਨੇ ਕਿਹਾ ਕਿ ਖਰੀਦ ਮੁੜ ਸ਼ੁਰੂ ਹੋਣਾ ਕਿਸਾਨਾਂ ਦੇ ਹਿੱਤ ਵਿੱਚ ਸਵਾਗਤਯੋਗ ਕਦਮ ਹੈ, ਦੇ ਬਾਵਜੂਦ ਪੰਜਾਬ ਸਰਕਾਰ ਇਹ ਯਕੀਨੀ ਬਣਾਏ ਕਿ ਮੰਡੀਆਂ ਵਿੱਚ ਪਏ ਪੂਰੇ ਝੋਨੇ ਦੀ ਖਰੀਦ,ਸਮੇਂ ਸਿਰ ਚੁਕਾਈ ਅਤੇ ਅਦਾਇਗੀ ਹੋਵੇ, ਕਿਸਾਨਾਂ ਦੇ ਹੱਕਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸਾਨਾਂ ਦੀ ਫ਼ਸਲ ਖਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਇਹ ਕੋਈ ਅਹਿਸਾਨ ਨਹੀਂ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਮਾਰਕੀਟ ਕਮੇਟੀ ਘਨੌ... ਅਗਲੀ ਖ਼ਬਰ ਪੰਥ ਰਤਨ ਜਥੇਦਾਰ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।