ਸ਼ੇਰਾਂ ਵਾਲੇ ਗੇਟ ਵਿਖੇ ਨਰਿੰਦਰ ਲਾਲੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਸਾਂਝੀ ਜ਼ਿੰਮੇਵਾਰੀ -ਨਰਿੰਦਰ ਲਾਲੀ
ਪਟਿਆਲਾ, 15 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸੀ ਆਗੂ ਨਰਿੰਦਰ ਲਾਲੀ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਜਾਰੀ ਰੱਖਦਿਆਂ ਆਪਣੇ ਦਫ਼ਤਰ ਸ਼ੇਰਾਂ ਵਾਲੇ ਗੇਟ ਵਿਖੇ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ।
ਅਜੀਤ ਡੈਸਕ
16-11-2026