15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਰਲਡ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਇਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ‘ਖ਼ੁਸ਼ਹਾਲੀ ਲਈ ਇਮਾਨਦਾਰੀ’ ਵਿਸ਼ੇ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕਤਾ ਅਤੇ ਜਵਾਬਦੇਹੀ ਦੀ ਭਾਵਨਾ ਪੈਦਾ ਕਰਨਾ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

ਅਜੀਤ ਡੈਸਕ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ‘ਖ਼ੁਸ਼ਹਾਲੀ ਲਈ ਇਮਾਨਦਾਰੀ’ ਵਿਸ਼ੇ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕਤਾ ਅਤੇ ਜਵਾਬਦੇਹੀ ਦੀ ਭਾਵਨਾ ਪੈਦਾ ਕਰਨਾ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਗਿਆਨ ਅਤੇ ਹੁਨਰ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵੀ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਕਿਸੇ ਵੀ ਮਜ਼ਬੂਤ ਸੰਸਥਾ ਅਤੇ ਸਮਾਜ ਦੀ ਨੀਂਹ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿਚ ਨੈਤਿਕ ਸਿਧਾਂਤਾਂ ਦੀ ਪਾਲਨਾ ਕਰਨ ਅਤੇ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਹਰਨੀਤ ਬਿਲਿੰਗ, ਮੁਖੀ, ਸਿੱਖਿਆ ਵਿਭਾਗ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਨੌਜਵਾਨਾਂ ਵਿਚ ਨੈਤਿਕ ਚੇਤਨਾ, ਇਮਾਨਦਾਰੀ ਅਤੇ ਜਵਾਬਦੇਹੀ ਦੀ ਭਾਵਨਾ ਵਿਕਸਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੂੰ ਕੇਵਲ ਪ੍ਰਸ਼ਾਸਨਿਕ ਲੋੜ ਵਜੋਂ ਨਹੀਂ, ਸਗੋਂ ਇਮਾਨਦਾਰੀ, ਨੈਤਿਕ ਹਿੰਮਤ ਅਤੇ ਜਵਾਬਦੇਹੀ ’ਤੇ ਆਧਾਰਿਤ ਜੀਵਨ-ਜਾਚ ਵਜੋਂ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਲੜੀ ਤਹਿਤ ‘ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਸੁਸ਼ਾਸਨ ਨੂੰ ਉਤਸ਼ਾਹਿਤ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਡਾ. ਰਮਨਦੀਪ ਕੌਰ, ਮੁਖੀ, ਰਾਜਨੀਤੀ ਵਿਗਿਆਨ ਵਿਭਾਗ, ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਨੈਤਿਕ ਅਗਵਾਈ, ਸਰਗਰਮ ਨਾਗਰਿਕਤਾ ਅਤੇ ਜਨਤਕ ਜੀਵਨ ਵਿਚ ਜਵਾਬਦੇਹੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਮਾਨਦਾਰੀ ਦੀ ਸਹੁੰ ਚੁਕਵਾਈ ਗਈ ਅਤੇ ‘ਇਮਾਨਦਾਰੀ ਮੇਰੇ ਤੋਂ ਸ਼ੁਰੂ ਹੁੰਦੀ ਹੈ ਭ੍ਰਿਸ਼ਟਾਚਾਰ-ਮੁਕਤ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ’ ਵਿਸ਼ੇ ਅਧੀਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਜਨਤਕ ਜੀਵਨ ਵਿਚ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਐਨੀਮੇਟਿਡ ਵੀਡੀਓ ਦਿਖਾਈ ਗਈ ਅਤੇ ‘ਭ੍ਰਿਸ਼ਟਾਚਾਰ ਨੂੰ ਨਾਂਹ ਕਹੋ ਬਦਲਾਅ ਦੀ ਸ਼ੁਰੂਆਤ ਖ਼ੁਦ ਤੋਂ ਕਰੋ’ ਵਿਸ਼ੇ ਅਧੀਨ ਰੀਲ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿਚ ਕੋਆਰਡੀਨੇਟਰ ਅਮਨਦੀਪ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪਿਛਲੀ ਖ਼ਬਰ ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਕੱਲ੍ਹ ਸੰਗਰੂਰ ਦੇ ਧਰਨੇ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਵਾਂਗੇ-ਦੂਲਾ ਨੰਗਲ/ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।