17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਟਿਆਲਾ-ਸਨੌਰ ਰੋਡ ’ਤੇ ਫਲਿੱਪਕਾਰਟ ਕੋਰੀਅਰ ਦੀ ਦੁਕਾਨ ’ਚ ਚੋਰੀ

ਸਨੌਰ, 17 ਨਵੰਬਰ (ਸੋਖਲ)-ਪਟਿਆਲਾ-ਸਨੌਰ ਰੋਡ ’ਤੇ ਸਥਿਤ ਫਲਿੱਪਕਾਰਟ ਕੋਰੀਅਰ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਵਿਚੋਂ ਕਰੀਬ 15 ਤੋਂ 20 ਮੋਬਾਈਲ ਫ਼ੋਨ, ਲਗਭਗ 3 ਲੱਖ ਰੁਪਏ ਦੀ ਨਕਦੀ, ਕੰਪਿਊਟਰ, ਪਾਰਸਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।

ਫਲਿੱਪਕਾਰਟ ਦੇ ਕੋਰੀਅਰ ਦੁਕਾਨ ਦੇ ਤੋੜੇ ਗਏ ਸ਼ਟਰ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ 18-11-2026

ਸਨੌਰ, 17 ਨਵੰਬਰ (ਸੋਖਲ)-ਪਟਿਆਲਾ-ਸਨੌਰ ਰੋਡ ’ਤੇ ਸਥਿਤ ਫਲਿੱਪਕਾਰਟ ਕੋਰੀਅਰ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਵਿਚੋਂ ਕਰੀਬ 15 ਤੋਂ 20 ਮੋਬਾਈਲ ਫ਼ੋਨ, ਲਗਭਗ 3 ਲੱਖ ਰੁਪਏ ਦੀ ਨਕਦੀ, ਕੰਪਿਊਟਰ, ਪਾਰਸਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਵਾਰਦਾਤ ਕਾਰਨ ਦੁਕਾਨ ਦੇ ਮਾਲਕ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਖਦਸ਼ਾ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਕੰਮ ਕਰਨ ਵਾਲੇ ਨੌਜਵਾਨਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਟਿਆਲਾ-ਸਨੌਰ ਰੋਡ ’ਤੇ ਸਥਿਤ ਇਹ ਦੁਕਾਨ ਫਲਿੱਪਕਾਰਟ ਕੰਪਨੀ ਦੀਆਂ ਕੋਰੀਅਰ ਅਤੇ ਪਾਰਸਲ ਸੰਬੰਧੀ ਸੇਵਾਵਾਂ ਨਾਲ ਜੁੜੀ ਹੋਈ ਹੈ। ਇੱਥੇ ਆਨਲਾਈਨ ਖਰੀਦਦਾਰੀ ਰਾਹੀਂ ਮੰਗਵਾਏ ਗਏ ਸਾਮਾਨ ਦੀ ਡਿਲੀਵਰੀ ਅਤੇ ਹੋਰ ਕੋਰੀਅਰ ਸੇਵਾਵਾਂ ਦਾ ਕੰਮ ਕੀਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਦੁਕਾਨ ਅੰਦਰ ਦਾਖਲ ਹੋ ਕੇ ਉੱਥੇ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਚੋਰ ਦੁਕਾਨ ਵਿਚੋਂ ਲਗਭਗ 3 ਲੱਖ ਰੁਪਏ ਦੀ ਨਕਦੀ ਅਤੇ 15 ਤੋਂ 20 ਮੋਬਾਈਲ ਫ਼ੋਨ ਲੈ ਗਏ ਹਨ। ਇਸ ਤੋਂ ਇਲਾਵਾ ਕੰਪਿਊਟਰ, ਪਾਰਸਲ ਅਤੇ ਹੋਰ ਸਾਮਾਨ ਵੀ ਚੋਰੀ ਹੋਇਆ ਹੈ। ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਦਾ ਅਜੇ ਪੂਰਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਥਾਣਾ ਸਨੌਰ ਦੇ ਮੁਖੀ ਨੇ ਦੱਸਿਆ ਕਿ ਦੁਕਾਨ ਵਿਚੋਂ ਕੰਪਿਊਟਰ, ਪਾਰਸਲ ਅਤੇ ਨਕਦੀ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਨਾਲ ਤਾਲਮੇਲ ਕਰਕੇ ਘਟਨਾ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਵਲੋਂ ਚੋਰੀ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕਾਰੋਬਾਰੀ ’ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਅਗਲੀ ਖ਼ਬਰ ਡਕਾਲਾ ਵਿਖੇ 20 ਤੋਂ 24 ਤੱਕ ਮਨਾਇਆ ਜਾਵੇਗਾ ਸ੍ਰੀਚੰਦ ਜੀ ਦਾ ਸਾਲਾਨਾ ਜੋੜ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।