ਡਰੌਲੀ ਪਿੰਡ ਦੇ ਨੌਜਵਾਨਾਂ ਵਲੋਂ ਬੀਬੀ ਲੂੰਬਾ ਅਤੇ ਡੀ.ਟੀ.ਓ ਦੀ ਅਗਵਾਈ ’ਚ ਕੰਮ ਕਰਨ ਦਾ ਐਲਾਨ
ਪਾਤੜਾਂ, 17 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਟਿਕਟ ਮਿਲਣ ਮਗਰੋਂ ਹਲਕੇ ਦੇ ਹਰ ਵਰਗ ਦੇ ਲੋਕਾਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਜਿੱਥੇ ਟਿਕਟ ਮਿਲਣ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਦਾ ਹਰ ਪੱਖੋਂ ਸਮਰਥਨ ਕਰਨ ਦਾ ਵਿਸ਼ਵਾਸ਼ ਦਿਵਾਇਆ ਜਾ ਰਿਹਾ ਹੈ। ਇਸ ਤਰ੍ਹਾਂ ਹੀ ਪਿੰਡ ਡਰੌਲੀ ਦੇ ਨੌਜਵਾਨਾਂ ਵਲੋਂ ਵੀ ਬੀਬੀ ਲੂੰਬਾ ਦੇ ਪਤੀ ਕਰਨ ਸਿੰਘ ਡੀ.
ਪਾਤੜਾਂ, 17 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਟਿਕਟ ਮਿਲਣ ਮਗਰੋਂ ਹਲਕੇ ਦੇ ਹਰ ਵਰਗ ਦੇ ਲੋਕਾਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਜਿੱਥੇ ਟਿਕਟ ਮਿਲਣ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਦਾ ਹਰ ਪੱਖੋਂ ਸਮਰਥਨ ਕਰਨ ਦਾ ਵਿਸ਼ਵਾਸ਼ ਦਿਵਾਇਆ ਜਾ ਰਿਹਾ ਹੈ। ਇਸ ਤਰ੍ਹਾਂ ਹੀ ਪਿੰਡ ਡਰੌਲੀ ਦੇ ਨੌਜਵਾਨਾਂ ਵਲੋਂ ਵੀ ਬੀਬੀ ਲੂੰਬਾ ਦੇ ਪਤੀ ਕਰਨ ਸਿੰਘ ਡੀ.ਟੀ.ਓ. ਨੂੰ ਮਿਲ ਕੇ ਉਨ੍ਹਾਂ ਦੀ ਅਗਵਾਈ ਵਿਚ ਕੰਮ ਕਰਨ ਦਾ ਐਲਾਨ ਕੀਤਾ ਗਿਆ। ਕਰਨ ਸਿੰਘ ਡੀਟੀਓ ਨੂੰ ਮਿਲਣ ਮਗਰੋਂ ਕੋਮਲਪ੍ਰੀਤ ਸਿੰਘ ਖਿੰਡਾਂ, ਅਮਨਿੰਦਰ ਸਿੰਘ ਕਾਮਰੇਡ , ਗੋਲਡੀ ਖਿੰਡਾਂ ਅਤੇ ਅੰਮ੍ਰਿਤਪਾਲ ਸਿੰਘ ਅਤੇ ਬਲਰਾਜ ਸਿੰਘ ਕੰਬੋਜ ਨੇ ਕਿਹਾ ਕਿ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਵਿਧਾਇਕ ਵਜੋਂ ਕੰਮ ਕਰਦਿਆਂ ਹਲਕੇ ਵਿਚ ਬਹੁਤ ਸਾਰੇ ਵਿਕਾਸ ਕਰਜ ਕੀਤੇ ਗਏ ਸਨ ਉੱਥੇ ਹੀ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੁੰਦੇ ਰਹੇ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਡੀਟੀਓ ਵਲੋਂ ਭ੍ਰਿਸ਼ਟਚਾਰ ਮੁਕਤ ਹਰ ਇਕ ਦੇ ਕੰਮ ਕੀਤੇ ਗਏ ਸਨ ਜਿਸ ਤੋਂ ਪ੍ਰਭਾਵਿਤ ਹੋ ਕੇ ਅਸੀਂ ਬੀਬੀ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਦੀ ਅਗਵਾਈ ’ਚ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦਾ ਸਿਰਪਾਉ ਦੇ ਕੇ ਸਵਾਗਤ ਕਰਦਿਆਂ ਕਰਨ ਸਿੰਘ ਡੀਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਿਆਂ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ ਅਤੇ ‘ਆਪ’ ਦੀ ਸਰਕਾਰ ਨੂੰ ਦੋਬਾਰਾ ਸੱਤਾ ਵਿਚ ਲਿਆਉਣ ਲਈ ਨੌਜਵਾਨਾਂ ਦੇ ਸਮਰਥਨ ਦੀ ਬਹੁਤ ਲੋੜ ਹੈ ਅਤੇ ਹਲਕਾ ਸ਼ੁਤਰਾਣਾ ਦੇ ਨੌਜਵਾਨ ਵੱਧ ਚੜ੍ਹ ਕੇ ਆਮ ਆਦਮੀ ਪਾਰਟੀ ਲਈ ਕੰਮ ਕਰਨ ਦਾ ਐਲਾਨ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਕੰਮ ਕਰਵਾਏ ਜਾਣਗੇ ਅਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ।