17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਜ਼ਰਤ ਬੀਬੀ ਫਾਤਿਮਾ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਭਲਕੇ

ਘਨੌਰ, 18 ਨਵੰਬਰ (ਸਰਦਾਰਾ ਸਿੰਘ ਲਾਛੜੂ)-ਦਰਗਾਹ ਰੋਜ਼ਾ ਹਜ਼ਰਤ ਬੀਬੀ ਫਾਤਿਮਾ ਬਹਾਵਲਪੁਰ ਵਿਖੇ ਸਾਲਾਨਾ ਭੰਡਾਰਾ 19 ਨਵੰਬਰ, ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 18-11-2026
ਘਨੌਰ, 18 ਨਵੰਬਰ (ਸਰਦਾਰਾ ਸਿੰਘ ਲਾਛੜੂ)-ਦਰਗਾਹ ਰੋਜ਼ਾ ਹਜ਼ਰਤ ਬੀਬੀ ਫਾਤਿਮਾ ਬਹਾਵਲਪੁਰ ਵਿਖੇ ਸਾਲਾਨਾ ਭੰਡਾਰਾ 19 ਨਵੰਬਰ, ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਦਰਗਾਹ ਦੇ ਗੱਦੀਨਸ਼ੀਨ ਬਾਬਾ ਬਲਕਾਰ ਸ਼ਾਹ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰੀ ਭਰਨਗੀਆਂ। ਸਮਾਗਮ ਦੌਰਾਨ ਪ੍ਰਸਿੱਧ ਕਵਾਲਾਂ ਵਲੋਂ ਸੂਫ਼ੀਆਨਾ ਕਵਾਲੀਆਂ ਪੇਸ਼ ਕਰਕੇ ਸੰਗਤਾਂ ਨੂੰ ਰੂਹਾਨੀ ਰੰਗ ’ਚ ਰੰਗਿਆ ਜਾਵੇਗਾ। ਮੁੱਖ ਸੇਵਾਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਭੰਡਾਰੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਾਂਝੇ ਸਮਾਗਮ ਸਮਾਜ ’ਚ ਆਪਸੀ ਭਾਈਚਾਰੇ, ਪਿਆਰ ਤੇ ਏਕਤਾ ਦਾ ਸੁਨੇਹਾ ਦਿੰਦੇ ਹਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ : ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ 20 ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।