19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੋਡਾਰ ਇੰਟਰਨੈਸ਼ਨਲ ਸਕੂਲ ਪਟਿਆਲਾ ਦਾ 11ਵਾਂ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੋਡਾਰ ਇੰਟਰਨੈਸ਼ਨਲ ਸਕੂਲ, ਪਟਿਆਲਾ ਵਿਖੇ 11ਵਾਂ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਹਾਇਕ ਪ੍ਰੋਫੈਸਰ ਅਜੈਪਾਲ ਨੱਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੋਡਾਰ ਇੰਟਰਨੈਸ਼ਨਲ ਸਕੂਲ, ਪਟਿਆਲਾ ਵਿਖੇ 11ਵਾਂ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਹਾਇਕ ਪ੍ਰੋਫੈਸਰ ਅਜੈਪਾਲ ਨੱਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਨੇ ਸਮੁੱਚੇ ਮਾਹੌਲ ਨੂੰ ਆਧਿਆਤਮਿਕ ਰੰਗ ਵਿਚ ਰੰਗ ਦਿੱਤਾ। ਇਸ ਉਪਰੰਤ ਵਿਦਿਆਰਥੀਆਂ ਵਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਪੰਜਾਬ, ਗੁਜਰਾਤ, ਮਹਾਰਾਸ਼ਟਰ, ਰਾਜਸਥਾਨ ਅਤੇ ਗੋਆ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਰੰਗਾਰੰਗ ਨਾਚ, ਸੰਗੀਤ ਅਤੇ ਵਿਭਿੰਨ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਹਾਜ਼ਰ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸਰਾਹਨਾ ਕੀਤੀ। ਸਕੂਲ ਦੀ ਪ੍ਰਿੰਸੀਪਲ ਜਸਪ੍ਰੀਤ ਸੰਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਮਾਗਮ ਦੀ ਸਫਲਤਾ ਲਈ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਟੀਮ ਵਰਕ ਦੀ ਭਾਵਨਾ ਵਿਕਸਿਤ ਕਰਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਸੱਭਿਆਚਾਰਕ ਵਿਭਿੰਨਤਾ ਅਤੇ ਉਤਸ਼ਾਹ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਇਹ ਸਾਲਾਨਾ ਸਮਾਗਮ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਲਈ ਇੱਕ ਯਾਦਗਾਰੀ ਦਿਨ ਬਣਿਆ।
ਪਿਛਲੀ ਖ਼ਬਰ ਨੇਹਾ ਸੰਜੀਵ ਸ਼ਰਮਾ ਨੇ ਮੁੜ ਚੋਣ ਮੈਦਾਨ ਵਿਚ ਰੱਖਿਆ ਕਦਮ ਅਗਲੀ ਖ਼ਬਰ ਸਾਹਿਲ ਗੁਪਤਾ ਦੇ ਇਲਾਜ ਲਈ ਰਾਕੇਸ਼ ਗੁਪਤਾ ਦੀ ਅਗਵਾਈ ’ਚ ਕੀਤੀ ਗਈ ਮਾਲੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।